ਬਰਨਾਲਾ ਵਿਖੇ ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼

ਬਰਨਾਲਾ, 9 ਜੂਨ (ਰਵਿੰਦਰ ਸ਼ਰਮਾ)ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਲਾਸ਼ ਬਰਨਾਲਾ-ਮਾਨਸਾ ਰੋਡ ’ਤੇ ਬਰਾਮਦ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਹੰਡਿਆਇਆ ਦੇ ਏਐਸਆਈ ਬੂਟਾ ਸਿੰਘ ਨੇ ਦੱਸਿਆ ਕਿ ਸ਼ਾਮ 4 ਵਜੇ ਬਰਨਾਲਾ ਮਾਨਸਾ ਰੋਡ ’ਤੇ ਧਨੌਲਾ ਖੁਰਦ ਤੋਂ ਕੁਝ ਦੂਰੀ ਉੱਤੇ ਖਤਾਨਾ ਵਿੱਚ ਇੱਕ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਦੀ ਪਹਿਚਾਨ ਬਲਜਿੰਦਰ ਸਿੰਘ ਉਰਫ ਗਾਂਧੀ (ਉਮਰ 25 ਸਾਲ) ਪੁੱਤਰ ਸਤਪਾਲ ਸਿੰਘ ਵਾਸੀ ਧਨੌਲਾ ਖੁਰਦ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਕਰਕੇ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਮੋਰਚਰੀ ਹਾਊਸ ਵਿੱਚ ਰਖਵਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮੌਤ ਦਾ ਅਸਲ ਕਾਰਨ ਤਾਂ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਬਲਜਿੰਦਰ ਸਿੰਘ ਨਸ਼ੇ ਕਰਨ ਦਾ ਆਦੀ ਸੀ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.