Posted inਬਰਨਾਲਾ ਬਰਨਾਲਾ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਅਤੇ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ, ਹੜ੍ਹਤਾਲ ਸ਼ੁਰੂ Posted by overwhelmpharma@yahoo.co.in Jun 10, 2025 ਬਰਨਾਲਾ, 10 ਜੂਨ (ਰਵਿੰਦਰ ਸ਼ਰਮਾ) : ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਬਰਨਾਲਾ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਉਪਰ ਵਾਅਦਾ ਖਿਲਾਫੀ ਦੇ ਦੋਸ਼ ਲਗਾਏ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ, ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਕਿਹਾ ਗਿਆ ਕਿ 23 ਅਪ੍ਰੈਲ ਦੀ ਮੀਟਿੰਗ ਵਿੱਚ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮਹਿਕਮੇ ਦੇ ਸੀਈਓ ਅਤੇ ਚੀਫ ਇੰਜੀਨੀਅਰ ਹੈਡ ਆਫਿਸ ਦੇ ਸੁਪਰਡੈਂਟ ਵੱਲੋਂ ਮੰਗਾਂ ਨੂੰ 15 ਦਿਨਾਂ ਵਿੱਚ ਪੂਰੀਆਂ ਕਰਨ ਲਈ ਕਿਹਾ ਗਿਆ ਸੀ, ਪਰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਮੁਲਾਜ਼ਮਾਂ ਵੱਲੋਂ ਕਿਹਾ ਗਿਆ ਕਿ ਆਊਟਸੋਰਸ ਉੱਪਰ ਕੰਮ ਕਰ ਰਹੇ ਅਧਿਕਾਰੀਆਂ ਨੂੰ ਮਹਿਕਮੇਂ ਵੱਲੋਂ ਪੂਰਨ ਤੌਰ ਉੱਪਰ ਪੱਕਾ ਕੀਤਾ ਜਾਵੇ। ਇਸ ਮੌਕੇ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਵਰਕਰ ਯੂਨੀਅਨ ਆਊਟਸੋਰਸ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਨੇ ਕਿਹਾ ਕਿ ਅੱਜ ਅਸੀਂ ਸੂਬਾ ਕਮੇਟੀ ਦੇ ਸੱਦੇ ਉੱਪਰ ਆਪਣੀ ਹੜਤਾਲ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੈ। ਇਹ ਹੜਤਾਲ ਉਨਾਂ ਟਾਈਮ ਚੱਲੇਗੀ ਜਿੰਨਾ ਟਾਈਮ ਸਾਡੀਆਂ ਬੁਨਿਆਦੀ ਮੰਗਾਂ ਨੂੰ ਸਰਕਾਰ ਵੱਲੋਂ ਪ੍ਰੋਪਰ ਹੱਲ ਕਰਕੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ। ਉਹਨਾਂ ਕਿਹਾ ਕਿ ਪਹਿਲਾਂ ਸਾਡੀ ਮੀਟਿੰਗ 23 ਅਪ੍ਰੈਲ ਨੂੰ ਹੋਈ ਹੈ ਜਿਸ ਵਿੱਚ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਅਤੇ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਮਹਿਕਮੇ ਦੇ ਸੀਈਓ ਅਤੇ ਚੀਫ ਇੰਜੀਨੀਅਰ ਅਤੇ ਹੈਡ ਆਫਿਸ ਦੇ ਸੁਪਰਡੈਂਟ ਸਾਰੇ ਅਧਿਕਾਰੀ ਇਸ ਮੀਟਿੰਗ ਵਿੱਚ ਸ਼ਾਮਿਲ ਸਨ। ਜਿਸ ਵਿੱਚ ਉਹਨਾਂ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਤੁਹਾਡੀ ਲਿਖਤਾਂ ਦੇ ਸਾਰੇ ਸਟੇਸ਼ਨਾਂ ਤੋਂ 15 ਦਿਨਾਂ ਦੇ ਵਿੱਚ ਮੰਗਾਂ ਲਈਆਂ ਜਾਣਗੀਆਂ। ਪਰ ਸਾਡੀਆਂ ਮੰਗਾਂ ਨੂੰ ਲਗਭਗ ਦੋ ਸਾਲ ਦਾ ਸਮਾਂ ਹੋ ਚੁੱਕਿਆ ਹੈ ਜੋ ਅੱਜ ਤੱਕ ਪੂਰੀਆਂ ਨਹੀਂ ਕੀਤੀਆਂ ਗਈਆ। ਜਿਸ ਦੇ ਵਿਰੋਧ ਵਿੱਚ ਅੱਜ 10 ਤਰੀਕ ਦੀ ਹੜਤਾਲ ਜੋ ਕਿ ਅਣਮਿੱਥੇ ਸਮੇਂ ਲਈ ਰੱਖੀ ਗਈ ਹੈ। ਉਹਨਾਂ ਕਿਹਾ ਕਿ ਸਾਡੇ ਮੁਲਾਜ਼ਮ 20-20 ਸਾਲਾਂ ਤੋਂ ਘੱਟ ਤਨਖਾਹਾਂ ਉੱਪਰ 8 ਤੋਂ 10 ਹਜ਼ਾਰ ਦੀ ਤਨਖਾਹ ਨਾਲ ਆਪਣੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਕਰਦੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਬੰਧ ਸਿਸਟਮ ਉਹਨਾਂ ਨੂੰ ਗੁਲਾਮੀ ਵੱਲ ਅਤੇ ਮੌਤ ਵੱਲ ਲੈ ਕੇ ਜਾ ਰਹੇ ਹਨ। ਇਸ ਕਰਕੇ ਇਹ ਅੱਜ ਦਾ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕੱਚੇ ਅਧਿਕਾਰੀਆਂ ਨੂੰ ਮਹਿਕਮੇ ਵਿੱਚ ਮਰਜ ਕਰਕੇ ਫੌਰੀ ਤੌਰ ਉੱਪਰ ਰੈਗੂਲਰ ਕੀਤਾ ਜਾਵੇ ਅਤੇ ਸਾਡੀ ਦੂਜੀ ਮੰਗ ਵਿੱਚ ਜਿਹੜੀ 15ਵੀਂ ਕਿਰਤ ਲੇਬਰ ਕਾਨਫਰੰਸ ਹੋਈ ਹੈ ਉਸ ਦੇ ਵਿੱਚ ਸਰਕਾਰ ਵੱਲੋਂ ਭੋਜਨ ਦੇ ਲਈ ਕੈਲਕੂਲੇਟਰ ਕਰਕੇ 2700 ਕੈਲੋਰੀ ਦੇ ਹਿਸਾਬ ਨਾਲ ਹਰ ਇੱਕ ਕਰਮਚਾਰੀ ਨੂੰ 35 ਹਜ਼ਾਰ ਤੋਂ ਲੈ ਕੇ 40 ਹਜ਼ਾਰ ਤਨਖਾਹ ਮਿੱਥੀ ਗਈ ਸੀ ਜੋ ਸਾਨੂੰ ਫੌਰੀ ਤੌਰ ਉੱਪਰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਜਿਹੜੇ ਸਾਡੇ ਸਾਥੀ ਸੀਵਰੇਜ ਬੋਰਡ ਵਿੱਚ 25 ਤੋਂ 30 ਸਾਲਾਂ ਤੋਂ ਕੰਮ ਕਰ ਰਹੇ ਹਨ ਜੋ ਕਿ ਹਸਪਤਾਲ ਦੇ ਵਿੱਚ ਡਿਊਟੀ ਨਿਭਾ ਰਹੇ ਹਨ ਉਹਨਾਂ ਦੀ ਰਿਟਾਇਰਮੈਂਟ ਦੀ ਉਮਰ 65 ਸਾਲ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਅੱਜ ਕੇਵਲ ਫੀਲਡਾਂ ਦੇ ਕੰਮ ਅਤੇ ਕੰਪਲੇਟਾਂ ਦੇ ਕੰਮ ਹੀ ਬੰਦ ਕੀਤੇ ਗਏ ਹਨ। ਪਰ ਆਉਣ ਵਾਲੇ ਸਮੇਂ ਵਿੱਚ ਸੀਵਰੇਜ ਦੀਆਂ ਮੋਟਰਾਂ ਬੰਦ ਕੀਤੀਆਂ ਜਾਣਗੀਆਂ ਅਤੇ ਵਾਟਰ ਸਪਲਾਈ ਵੀ ਬੰਦ ਕਰ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਜਨਰਲ ਸਕੱਤਰ ਮਿਲਖਾ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ 20 ਤੋਂ 25 ਸਾਲਾਂ ਤੋਂ ਕੰਮ ਕਰ ਰਹੇ ਸੀਵਰੇਜ ਬੋਰਡ ਦੇ ਸਾਡੇ ਸਾਥੀ ਸੀਵਰਮੈਨ ਫਿਟਡ ਕੁੱਲੀ ਅਤੇ ਪੰਪਰੇਟਰ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਨੁੰਗੜੀਆਂ ਤਨਖਾਹਾਂ ਉੱਪਰ ਕੰਮ ਕਰ ਰਹੇ ਹਨ। ਉਹਨਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਹਨਾਂ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾਂ ਪਰ ਸਰਕਾਰ ਵੱਲੋਂ ਅੱਜ ਤੱਕ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ 23 ਅਪ੍ਰੈਲ ਨੂੰ ਸਾਡੇ ਮਹਿਕਮੇ ਦੇ ਸੀਈਓ ਅਤੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਅਤੇ ਚੇਅਰਮੈਨ ਅਤੇ ਇਸਦੇ ਵਿੱਚ ਸੀਵਰੇਜ ਬੋਰਡ ਦੇ ਸਮੁੱਚੇ ਅਧਿਕਾਰੀ ਸ਼ਾਮਿਲ ਸਨ। ਉਹਨਾਂ ਵੱਲੋਂ ਮੁਲਾਜ਼ਮਾਂ ਤੋਂ ਲਿਸਟਾਂ ਦੀ ਮੰਗ ਕੀਤੀ ਗਈ ਸੀ। ਪਰ ਅੱਜ ਲਿਸਟਾਂ ਦਿੱਤੀਆਂ ਨੂੰ ਇੱਕ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ ਜਦਕਿ ਉਹਨਾਂ ਉੱਪਰ ਕੋਈ ਵੀ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ ਹੈ। ਇਸ ਕਰਕੇ ਅੱਜ ਦਾ ਪ੍ਰਦਰਸ਼ਨ ਅਣਮਿਥੇ ਸਮੇਂ ਲਈ ਪੂਰੇ ਪੰਜਾਬ ਦੇ ਅੰਦਰ ਹੜਤਾਲ ਕਰਨ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਚੇਤਾਵਨੀ ਦੇਣ ਲਈ ਇਹ ਹੜਤਾਲ ਤਿੰਨ ਤੋਂ ਚਾਰ ਦਿਨਾਂ ਦੀ ਰੱਖੀ ਗਈ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੀਵਰੇਜ ਜਾਮ ਕੀਤੇ ਜਾਣਗੇ ਅਤੇ ਵਾਟਰ ਸਪਲਾਈ ਦੀਆਂ ਮੋਟਰਾਂ ਵੀ ਬੰਦ ਕੀਤੀਆਂ ਜਾਣਗੀਆ। Post navigation Previous Post ਚੋਰਾਂ ਨੇ ਹੰਡਿਆਇਆ ਬਾਜ਼ਾਰ ’ਚ ਦੁਕਾਨ ਤੇ ਮਕਾਨ ਨੂੰ ਬਣਾਇਆ ਨਿਸ਼ਾਨਾNext Postਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਬਰਨਾਲਾ ਵਲੋਂ ਏਕਨੂਰ ਸਿੰਘ ਦੀ ਹੌਸਲਾ ਅਫ਼ਜ਼ਾਈ