Posted inਬਰਨਾਲਾ ਬਰਨਾਲਾ ਜ਼ਿਲ੍ਹੇ ਦੇ 2 ਨਸ਼ਾ ਤਸਕਰ ਫਰੀਦਕੋਟ ‘ਚ ਕਾਬੂ, 1 ਕਿੱਲੋ ਅਫ਼ੀਮ ਬਰਾਮਦ Posted by overwhelmpharma@yahoo.co.in Jun 15, 2025 ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ 2 ਨਸ਼ਾ ਤਸਕਰਾਂ ਨੂੰ ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਨੇ ਇੱਕ ਕਿੱਲੋ ਅਫ਼ੀਮ ਸਮੇਤ ਮੋਟਰਸਾਈਕਲ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਨਿੱਕਾ ਅਤੇ ਗਗਨਦੀਪ ਕੁਮਾਰ ਉਰਫ਼ ਗੱਗੂ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਬਰਨਾਲਾ ਜ਼ਿਲ੍ਹੇ ਦੇ ਪਿੰਡ ਭਦੌੜ ਦੇ ਰਹਿਣ ਵਾਲੇ ਹਨ ਅਤੇ ਮੋਟਰਸਾਈਕਲ ‘ਤੇ ਅਫ਼ੀਮ ਦੀ ਸਪਲਾਈ ਦੇਣ ਲਈ ਫਰੀਦਕੋਟ ਜਾ ਰਹੇ ਸਨ। ਪੁਲਿਸ ਨੇ ਨਾਕਾਬੰਦੀ ਦੌਰਾਨ ਇਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਇੱਕ ਪੁਲਿਸ ਪਾਰਟੀ ਵੱਲੋਂ ਥਾਣਾ ਬਾਜਾਖਾਨਾ ਖੇਤਰ ਦੇ ਪਿੰਡ ਡੋਡ ਨੇੜੇ ਨਾਕੇ ‘ਤੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੰਡ ਭਗਤਾ ਭਾਈ ਕਾ (ਬਠਿੰਡਾ) ਵਾਲੇ ਪਾਸੇ ਤੋਂ ਇੱਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ। ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰ ਨੇ ਤੁਰੰਤ ਬ੍ਰੇਕ ਲਗਾ ਦਿੱਤੀ ਅਤੇ ਵਾਪਸ ਮੁੜਨ ਲੱਗਾ ਤਾਂ ਮੋਟਰਸਾਈਕਲ ਡਿੱਗ ਕੇ ਰੁਕ ਗਿਆ। ਇਸ ‘ਤੇ ਸਵਾਰ ਦੋਵਾਂ ਮੁਲਜ਼ਮਾਂ ਹਰਪ੍ਰੀਤ ਸਿੰਘ ਉਰਫ਼ ਨਿੱਕਾ ਅਤੇ ਗਗਨਦੀਪ ਕੁਮਾਰ ਨੂੰ ਕਾਬੂ ਕੀਤਾ ਗਿਆ ਅਤੇ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ ਇੱਕ ਕਿੱਲੋ ਅਫ਼ੀਮ ਬਰਾਮਦ ਹੋਈ। ਐਸਪੀ ਮਨਵਿੰਦਰਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਥਾਣਾ ਬਾਜਾਖਾਨਾ ਵਿੱਚ ਕੇਸ ਦਰਜ ਕੀਤਾ ਹੈ ਅਤੇ ਇਨ੍ਹਾਂ ਨੂੰ ਅਦਾਲਤ ਤੋਂ ਰਿਮਾਂਡ ‘ਤੇ ਲੈ ਕੇ ਬਰਾਮਦ ਹੋਈ ਅਫ਼ੀਮ ਦੇ ਪਿਛੋਕੜ ਅਤੇ ਅਗਲੇ ਲਿੰਕਾਂ ਦੀ ਜਾਂਚ ਕੀਤੀ ਜਾਵੇਗੀ। Post navigation Previous Post ਏਅਰ ਇੰਡੀਆ ਜਹਾਜ਼ ਹਾਦਸਾ, ਮ੍ਰਿਤਕਾਂ ਦੀ ਗਿਣਤੀ ਹੋਈ 278, ਲਾਸ਼ਾਂ ਲੱਭਣ ਦਾ ਸਿਲਸਿਲਾ ਜਾਰੀNext Postਬਰਨਾਲਾ ’ਚ ਪੁਲਿਸ ਨੇ ਨਸ਼ਾ ਛੱਡਣ ਵਾਲੇ ਨੌਜਵਾਨ ਨੂੰ ਕੀਤਾ ਸਨਮਾਨਿਤ