Posted inਹਾਦਸਾ ਪੰਜਾਬ ਪੰਜਾਬ ਦੇ ਫਰੀਦਕੋਟ ‘ਚ ਭਿਆਨਕ ਸੜਕ ਹਾਦਸਾ, 5 ਦੀ ਮੌਤ, 27 ਤੋਂ ਵੱਧ ਜ਼ਖਮੀ Posted by overwhelmpharma@yahoo.co.in Feb 18, 2025 ਬਠਿੰਡਾ, 18 ਫਰਵਰੀ (ਰਵਿੰਦਰ ਸ਼ਰਮਾ) : ਫਰੀਦਕੋਟ ‘ਚ ਮੰਗਲਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਨਿਊ ਦੀਪ ਕੰਪਨੀ ਦੀ ਬੱਸ ਰੇਲਿੰਗ ਤੋੜ ਕੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਗੰਭੀਰ ਜ਼ਖ਼ਮੀਆਂ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਬੱਸ ਸ਼੍ਰੀ ਅੰਮ੍ਰਿਤਸਰ ਨੂੰ ਜਾਣ ਲਈ ਕੋਟਕਪੁਰਾ ਤੋਂ ਫਰੀਦਕੋਟ ਨੂੰ ਰਵਾਣਾ ਹੋਈ ਜਿਸਦੀ ਰਾਸਤੇ ‘ਚ ਸੇਮ ਨਾਲੇ ਦੇ ਪੁਲ ‘ਤੇ ਇਕ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਦਾ ਕਾਰਨ ਬੱਸ ਦੀ ਤੇਜ਼ ਰਫਤਾਰ ਮੰਨਿਆ ਜਾ ਰਿਹਾ ਹੈ। Post navigation Previous Post ਸਕੂਲ ਬੱਸ ਨਹਿਰ ‘ਚ ਡਿੱਗੀ, ਕਈ ਜਖਮੀNext Postਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ : ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ