Posted inਬਰਨਾਲਾ ਸਿਹਤ ਵਿਭਾਗ ਬਰਨਾਲਾ ਨੂੰ ਮਿਲੀ ਨਵੀਂ ਐਂਬੂਲੈਂਸ, ਐਮ ਪੀ ਮੀਤ ਹੇਅਰ ਨੇ ਦਿਖਾਈ ਹਰੀ ਝੰਡੀ Posted by overwhelmpharma@yahoo.co.in Jun 16, 2025 – ਦਾਨੀ ਸੱਜਣ ਬਲਤੇਜ ਸਿੰਘ ਭੁੱਲਰ (ਮੈਕ ਲਾਈਫ ਡੇਅਰੀ) ਦੀ ਉਪਰਾਲੇ ਦੀ ਕੀਤੀ ਸ਼ਲਾਘਾ ਬਰਨਾਲਾ, 16 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਅਤੇ ਸਮਾਂਬੱਧ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਆਮ ਆਦਮੀ ਕਲੀਨਿਕਾਂ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਤੋਂ ਐਂਬੂਲੈਂਸ ਨੂੰ ਹਰੀ ਝੰਡੀ ਦਿਖਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਹਾਜ਼ਰੀ ਵਿੱਚ ਐਂਬੂਲੈਂਸ ਦੀਆਂ ਚਾਬੀਆਂ ਸਿਵਲ ਸਰਜਨ ਡਾ. ਬਲਜੀਤ ਸਿੰਘ ਨੂੰ ਸੌਂਪੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਉਪਰਾਲੇ ਅਤੇ ਸੁਧਾਰ ਕੀਤੇ ਜਾ ਰਹੇ ਹਨ, ਪਰ ਸਮਾਜ ਸੇਵੀਆਂ ਅਤੇ ਦਾਨੀ ਸੱਜਣਾਂ ਦਾ ਵਿਸ਼ੇਸ਼ ਯੋਗਦਾਨ ਹੈ। ਓਨ੍ਹਾਂ ਕਰੀਬ 16 ਲੱਖ ਦੀ ਐਂਬੂਲੈਂਸ ਦਾਨ ਕਰਨ ਲਈ ਦਾਨੀ ਸੱਜਣ ਬਲਤੇਜ ਸਿੰਘ ਭੁੱਲਰ (ਮੈਕ ਲਾਈਫ ਡੇਅਰੀ ਵਾਲੇ) ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਓਨ੍ਹਾਂ ਕਿਹਾ ਕਿ ਬਰਨਾਲਾ ਦਾਨੀ ਸੱਜਣਾਂ ਦੀ ਧਰਤੀ ਹੈ ਜੋ ਕਿ ਕਿਸੇ ਵੀ ਔਖੇ ਸਮੇਂ ਵਿੱਚ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਦੇ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਅਤੇ ਸਹੂਲਤਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਪਰ ਐਮਰਜੈਂਸੀ ਸਹੂਲਤਾਂ ਜਿੰਨੀਆਂ ਜ਼ਿਆਦਾ ਹੋਣ, ਓਨਾ ਹੀ ਬਿਹਤਰ ਹੈ ਕਿਉੰਕਿ ਮਰੀਜ਼ ਲਈ ਪਹਿਲਾ ਇਕ ਘੰਟਾ ਗੋਲਡਨ ਆਵਰ ਹੁੰਦਾ ਹੈ, ਜਿਸ ਦੌਰਾਨ ਜੇਕਰ ਸਮੇਂ ‘ਤੇ ਇਲਾਜ ਹੋਵੇ ਤਾਂ ਕੀਮਤੀ ਜਾਨਾਂ ਬਚ ਸਕਦੀਆਂ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਾਉਣ ਲਈ ਬਣਾਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਓਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਸਰਕਾਰ ਦੀ ਤਰਜੀਹ ਹੈ ਜਿਸ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਮੈਂਬਰ ਐੱਸ ਸੀ ਕਮਿਸ਼ਨ ਰੁਪਿੰਦਰ ਸਿੰਘ ਸੀਤਲ, ਪ੍ਰਧਾਨ ਨਗਰ ਕੌਂਸਲ ਬਰਨਾਲਾ ਗੁਰਜੀਤ ਸਿੰਘ ਰਾਮਨਵਾਸੀਆ, ਮੈਕ ਲਾਈਫ ਡੇਅਰੀ ਤੋਂ ਸੁਖਮਿੰਦਰ ਸਿੰਘ, ਹਾਕਮ ਸਿੰਘ ਅਤੇ ਗੁਰਤੇਜ ਸਿੰਘ ਭੁੱਲਰ ਵੀ ਹਾਜ਼ਰ ਸਨ। Post navigation Previous Post ਇੱਕ ਹੋਰ ਟੈਟੂ ਵਾਲੀ ਮਾਡਲ ਦੀ ਨਹਿਰ ਵਿੱਚੋਂ ਮਿਲੀ ਲਾਸ਼Next Postਮਾਸੀ ਘਰ ਆਈ ਖੂਹ ਵਿੱਚ ਡਿੱਗੀ ਕੁੜੀ ਦੀ ਹੋਈ ਮੌਤ