Skip to content
ਬਰਨਾਲਾ, 16 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਇੱਕ ਨੌਜਵਾਨ ਵੱਲੋਂ ਆਪਣੀ ਪਤਨੀ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿਲ ਕਲਾਂ ਥਾਣੇ ਦੇ ਏਐਸਆਈ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਤਰੁਣ ਕੁਮਾਰ (37) ਪੁੱਤਰ ਜੋਗਿੰਦਰ ਕੁਮਾਰ ਵਾਸੀ ਮਹਿਲ ਕਲਾਂ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਦਵਾਈ ਖਾ ਲਈ ਸੀ, ਜਿਸਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਤਰੁਣ ਕੁਮਾਰ ਦੀ ਮੌਤ ਹੋ ਗਈ। ਤਰੁਣ ਦੀ ਮੌਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ, ਮਾਤਾ-ਪਿਤਾ ਅਤੇ ਦੋ ਭਰਾਵਾਂ ਸਮੇਤ ਇੱਕ ਪਰਿਵਾਰ ਛੱਡ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਮ੍ਰਿਤਕ ਦੇ ਭਰਾ ਅਨਿਲ ਕੁਮਾਰ, ਵਾਸੀ ਮਹਿਲ ਕਲਾਂ ਦੇ ਬਿਆਨਾਂ ਦੇ ਆਧਾਰ ‘ਤੇ, ਪੁਲਿਸ ਨੇ ਮ੍ਰਿਤਕ ਤਰੁਣ ਕੁਮਾਰ ਦੀ ਪਤਨੀ ਕਾਜਲ ਰਾਣੀ ਅਤੇ ਉਸਦੀ ਸਹੇਲੀ ਪ੍ਰੀਤ, ਵਾਸੀ ਮਹਿਲ ਕਲਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ। ਅਗਲੇਰੀ ਕਾਰਵਾਈ ਜਾਰੀ ਹੈ।
Scroll to Top