Skip to content

Screenshot
ਬਰਨਾਲਾ, 17 ਜੂਨ (ਰਵਿੰਦਰ ਸ਼ਰਮਾ) : ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਰਕਰਾਂ ਨੇ ਰੈਗੂਲਰ ਮੁਲਾਜ਼ਮਾਂ ਨਾਲ ਮਿਲ ਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦਿਆਂ 2 ਘੰਟਿਆਂ ਲਈ ਬੱਸ ਸਟੈਂਡ ਦਾ ਗੇਟ ਬੰਦ ਕਰਕੇ, ਪੰਜਾਬ ਸਰਕਾਰ ਅਤੇ ਪ੍ਰਬੰਧਕਾਂ ਦੇ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ। ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਬਰਨਾਲਾ 25/11 ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਨਿਰਪਾਲ ਸਿੰਘ ਪੱਪੂ ਨੇ ਕਿਹਾ ਕਿ ਕੰਟਰੈਕਟ ਵਰਕਰਾਂ ਨੂੰ ਤਨਖਾਹ ਨਾ ਦਿੱਤੇ ਜਾਣ ਕਾਰਨ ਵੱਡੀ ਗਿਣਤੀ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਘਰੇਲੂ ਬਜਟ ਪ੍ਰਭਾਵਿਤ ਹੋ ਗਿਆ ਹੈ। ਉਹਨਾਂ ਆਖਿਆ ਕਿ ਸਰਕਾਰ ਤੇ ਮੈਨੇਜਮੈਂਟ ਵੱਲੋਂ ਪਹਿਲਾਂ ਹੀ ਮੁਲਾਜ਼ਮਾਂ ਤੋਂ ਨਿਗੂਣੀਆਂ ਤਨਖਾਹਾਂ ਦੇ ਕੰਮ ਕਰਵਾਇਆ ਜਾ ਰਿਹਾ ਹੈ, ਉਹ ਵੀ ਤਨਖਾਹ ਸਮੇਂ ਸਿਰ ਨਹੀਂ ਦਿੱਤੀ ਜਾ ਰਹੀ। ਉਹਨਾਂ ਆਖਿਆ ਕਿ ਜਥੇਬੰਦੀਆਂ ਦੀ ਲੰਬੇ ਸਮੇਂ ਤੋਂ ਮੰਗ ਹੈ ਕਿ ਠੇਕੇ ‘ਤੇ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਘੱਟ ਤਨਖਾਹ ਹਾਸਿਲ ਕਰਨ ਵਾਲੇ ਮੁਲਾਜ਼ਮਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ ਅਸੀਂ ਇਹਨਾਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਾਂ। ਇਹ ਸਬੰਧੀ ਪੀਆਰਟੀਸੀ ਮੈਨੇਜਮੈਂਟ ਜਾਂ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਦਾ ਜਲਦੀ ਨਿਪਟਾਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਤਿੱਖੇ ਸੰਘਰਸ਼ ਤੋਂ ਪੈਦਾ ਹੋਣ ਵਾਲੇ ਹਾਲਤ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪੀਆਰਟੀਸੀ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਯੂਨੀਅਨ ਆਗੂ ਗੁਰਦੀਪ ਸਿੰਘ, ਰਣਧੀਰ ਸਿੰਘ ਸੂਬਾ ਆਗੂ, ਮਨਵੀਰ ਸਿੰਘ, ਜਰਨੈਲ ਸਿੰਘ ਹੈਡ, ਬੇਅੰਤ ਸਿੰਘ, ਪ੍ਰਦੀਪ ਕੁਮਾਰ, ਸ਼ਿਮਲਾ ਰਾਣੀ, ਅਮਨਦੀਪ ਕੌਰ ਸਬ ਇੰਸਪੈਕਟਰ, ਮਧੂ ਕਾਂਸਲ, ਕੁਲਵਿੰਦਰ ਸਿੰਘ, ਸੰਦੀਪ ਕੌਰ, ਜਸਪ੍ਰੀਤ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ ਡਰਾਈਵਰ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਜਪਾਲ ਸਿੰਘ, ਗੁਰਮੇਲ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
Scroll to Top