Skip to content
ਚੰਡੀਗੜ੍ਹ, 18 ਜੂਨ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ ’ਤੇ 4 ਤਸਵੀਰਾਂ ਸਾਂਝੀਆਂ ਕੀਤੀਆਂ। ਇਨ੍ਹਾਂ ਵਿੱਚੋਂ 3 ਤਸਵੀਰਾਂ ਵਿੱਚ ਇੱਕ ਆਦਮੀ ਇੱਕ ਔਰਤ ਨਾਲ ਅਰਧ ਨਗਨ ਹਾਲਤ ਵਿੱਚ ਦਿਖਾਈ ਦੇ ਰਿਹਾ ਹੈ। ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਇਹ ਤਸਵੀਰਾਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀਆਂ ਹਨ। ਇੰਨਾ ਹੀ ਨਹੀਂ, ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸਦੀ ਵੀਡੀਓ ਜਲਦੀ ਹੀ ਜਾਰੀ ਕਰਨ ਦੀ ਗੱਲ ਵੀ ਕੀਤੀ। ਮਜੀਠੀਆ ਨੇ ਇਸ ਮਾਮਲੇ ਨੂੰ ਸੈਲਫੀ ਸਕੈਂਡਲ ਦਾ ਨਾਮ ਦਿੱਤਾ ਹੈ। ਮਜੀਠੀਆ ਦੀ ਪੋਸਟ ਤੋਂ ਬਾਅਦ, ਮੰਤਰੀ ਰਵਜੋਤ ਸਿੰਘ ਨੇ ਵੀ ਸੋਸ਼ਲ ਮੀਡੀਆ ’ਤੇ ਆਪਣਾ ਬਿਆਨ ਜਾਰੀ ਕੀਤਾ। ਉਨ੍ਹਾਂ ਲਿਖਿਆ ਕਿ ਵਿਰੋਧੀ ਆਗੂਆਂ ਨੇ ਨੈਤਿਕਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਕੁਝ ਆਗੂ ਮੇਰੀ ਸਾਬਕਾ ਪਤਨੀ ਨਾਲ ਮੇਰੀਆਂ ਨਿੱਜੀ ਤਸਵੀਰਾਂ ਨੂੰ ਏਆਈ ਦੀ ਮਦਦ ਨਾਲ ਐਡਿਟ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ’ਤੇ ਫੈਲਾ ਰਹੇ ਹਨ। ਇਹ ਕਾਰਵਾਈ ਘਟੀਆਪਨ ਦੀ ਹੱਦ ਤੋਂ ਪਰੇ ਹੈ।
Scroll to Top