ਬਰਨਾਲਾ ਜ਼ਿਲ੍ਹੇ ਦਾ ਰਹਿਣ ਵਾਲਾ “ਸਿੱਖਸ ਫਾਰ ਜਸਟਿਸ” ਦਾ ਮੁੱਖ ਸੰਚਾਲਕ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਦਾ ਰਹਿਣ ਵਾਲਾ “ਸਿੱਖਸ ਫਾਰ ਜਸਟਿਸ” ਦਾ ਮੁੱਖ ਸੰਚਾਲਕ ਗ੍ਰਿਫ਼ਤਾਰ

ਬਰਨਾਲਾ, 19 ਜੂਨ (ਰਵਿੰਦਰ ਸ਼ਰਮਾ): ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਨੇ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸੰਗਠਨ “ਸਿੱਖਸ ਫਾਰ ਜਸਟਿਸ” ਦੇ ਇੱਕ ਮੁੱਖ ਸੰਚਾਲਕ ਰੇਸ਼ਮ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ, ਜੋ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦਾ ਰਹਿਣ ਵਾਲਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਦੀ ਇਹ ਕਾਰਵਾਈ ਗੁਪਤ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਸ ਕਾਰਵਾਈ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਰੇਸ਼ਮ ਸਿੰਘ ਬਰਨਾਲਾ ਜ਼ਿਲ੍ਹੇ ਦੇ ਹਮੀਦੀ ਪਿੰਡ ਦਾ ਰਹਿਣ ਵਾਲਾ ਹੈ ਅਤੇ ਕੁਝ ਸਮੇਂ ਤੋਂ ਲੋੜੀਂਦਾ ਸੀ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੂਨ 2025 ਦੇ ਪਹਿਲੇ ਹਫ਼ਤੇ, ਰੇਸ਼ਮ ਸਿੰਘ ਨੇ ਜਲੰਧਰ ਦੇ ਫਿਲੌਰ ਇਲਾਕੇ ਦੇ ਨੰਗਲ ਪਿੰਡ ਵਿਖੇ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਜਾਣਬੁੱਝ ਕੇ ਨੁਕਸਾਨ ਪਹੁੰਚਾਇਆ ਸੀ। ਇਹ ਕਾਰਵਾਈ ਅਮਰੀਕਾ ਸਥਿਤ ਲੋੜੀਂਦੇ ਅਪਰਾਧੀ ਸੁਰਿੰਦਰ ਸਿੰਘ ਠੀਕਰੀਵਾਲ ਅਤੇ SFJ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਸੀ। ਮੁਲਜ਼ਮ ਦੇ ਬੈਂਕ ਖ਼ਾਤਿਆਂ ਦੀ ਪੜ੍ਹਤਾਲ ਤੋਂ ਪਤਾ ਲੱਗਿਆ ਹੈ ਕਿ ਉਸ ਨੂੰ 10 ਲੱਖ ਰੁਪਏ ਦੀ ਫ਼ਡਿੰਗ ਹੋਈ ਸੀ। 

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.