Skip to content
ਚੰਡੀਗੜ੍ਹ, 19 ਜੂਨ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀਆਂ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕਰਨ ਦੇ ਮਾਮਲੇ ਵਿੱਚ ਮੰਤਰੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਹੁਸ਼ਿਆਰਪੁਰ ਪੁਲਿਸ ਨੇ ਵੀ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਦੀ ਇੱਕ ਕਾਪੀ ਡੀਜੀਪੀ ਗੌਰਵ ਯਾਦਵ ਅਤੇ ਇਲਾਕੇ ਦੇ ਐਸਐਸਪੀ ਨੂੰ ਵੀ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ ਮਜੀਠੀਆ ਨੇ ਆਪਣੇ ਐਕਸ ਅਕਾਊਂਟ ‘ਤੇ ਅਸ਼ੋਕ ਕੁਮਾਰ ਨੰਗਲੀਆ ਨਾਮ ਦੇ ਸੋਸ਼ਲ ਮੀਡੀਆ ਅਕਾਊਂਟ ਦੀਆਂ ਸਵੀਰਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਬਾਅਦ, ਮਜੀਠੀਆ ਨੇ ਇੱਕ ਔਰਤ ਨਾਲ ਕੈਬਨਿਟ ਮੰਤਰੀ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕੀਤੀਆਂ। ਇਨ੍ਹਾਂ ਤਸਵੀਰਾਂ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ, ਕੈਬਨਿਟ ਮੰਤਰੀ ਨੇ ਕਿਹਾ ਸੀ ਕਿ ਇਹ ਤਸਵੀਰਾਂ ਉਨ੍ਹਾਂ ਦੀ ਸਾਬਕਾ ਪਤਨੀ ਨਾਲ ਹਨ, ਜਿਨ੍ਹਾਂ ਨੂੰ ਏਆਈ ਟੂਲਜ਼ ਦੀ ਵਰਤੋਂ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।
Scroll to Top