ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ : ਵਿਧਾਇਕ ਕਾਲਾ ਢਿੱਲੋਂ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ : ਵਿਧਾਇਕ ਕਾਲਾ ਢਿੱਲੋਂ

ਬਰਨਾਲਾ, , 20 ਜੂਨ (ਰਵਿੰਦਰ ਸ਼ਰਮਾ) : ਪੰਜਾਬ ਪੱਧਰ ’ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀ ਜਥੇਬੰਦੀ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ 10 ਜੂਨ ਤੋਂ ਲੈ ਕੇ ਕੰਮ ਠੱਪ ਕੀਤਾ ਹੋਇਆ। ਜਿਸ ਤਹਿਤ ਬਰਨਾਲਾ ਸ਼ਹਿਰ ਵਿੱਚ ਵੀ 10 ਜੂਨ ਤੋਂ ਲੈ ਕੇ ਸੀਵਰੇਜ ਕਾਮੇ ਹੜ੍ਹਤਾਲ ਕਰ ਧਰਨੇ ’ਤੇ ਬੈਠੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਰਕਾਰ ਵਲੋਂ ਇੰਨ੍ਹਾਂ ਕਾਮਿਆਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੀਵਰੇਜ ਕਾਮਿਆਂ ਦੇ ਧਰਨੇ ‘ਚ ਸ਼ਮੂਲੀਅਤ ਕਰਕੇ ਉਨ੍ਹਾਂ ਦੀਆਂ ਮੰਗਾਂ ਦੀ ਜਿੱਥੇ ਹਮਾਇਤ ਕੀਤੀ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਈ ਵਰ੍ਹਿਆਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇਰਹੇ ਇੰਨ੍ਹਾਂ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ। ਵਿਧਾਇਕ ਢਿੱਲੋਂ ਨੇ ਕਿਹਾ ਕਿ ਸਮੇਂ ਸਿਰ ਸੀਵਰੇਜ ਦੀ ਸਫਾਈ ਨਾ ਹੋਣ ਦਾ ਸਾਫ਼ ਮਤਲਬ ਹੈ ਕਿ ਲੋਕਾਂ ਨੂੰ ਭਿਆਨਕ ਬਿਮਾਰੀਆਂ ਆਪਣੀ ਲਪੇਟ ਵਿੱਚ ਲੈਣਗੀਆਂ, ਪਰ ਇਸ ਦੇ ਬਾਵਜੂਦ ਵੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਿਹਾ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਜੇਕਰ ‘ਆਪ’ ਸਰਕਾਰ ਤੇ ਪ੍ਰਸ਼ਾਸਨ ਨੇ ਇਸੇ ਤਰ੍ਹਾਂ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਤੋਂ ਅੱਖਾਂ ਬੰਦ ਕਰੀ ਰੱਖੀਆਂ ਤਾਂ ਆਉਣ ਵਾਲੇ ਸਮੇਂ ‘ਚ ਇਹਨਾਂ ਦੀ ਹੜਤਾਲ ਕਰਕੇ ਸੀਵਰੇਜ ਦੀ ਸਮੱਸਿਆ ਲੋਕਾਂ ਲਈ ਵਿਕਰਾਲ ਰੂਪ ਧਾਰਨ ਕਰ ਜਾਵੇਗੀ, ਜਿਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਢਿੱਲੋਂ ਨੇ ਕਿਹਾ ਕਿ ਸਰਕਾਰ ਦੀ ਇਸ ਤੋਂ ਵੱਡੀ ਅਸਫਲਤਾ ਤੇ ਲਾਪਰਵਾਹੀ ਹੋਰ ਕੋਈ ਨਹੀਂ ਹੋ ਸਕਦੀ ਕਿ ਅੱਤ ਦੀ ਗਰਮੀ ‘ਚ ਕੱਚੇ ਮਜ਼ਦੂਰਾਂ ਨੂੰ ਧਰਨੇ ਦੇਣੇ ਪੈ ਰਹੇ ਹਨ। ਜੇਕਰ ਸਰਕਾਰ ਨੇ ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ‘ਚ ਬਰਨਾਲਾ ਸ਼ਹਿਰ ਵਿੱਚ ਸੀਵਰੇਜ ਦੀ ਬਦਬੂ ਲੋਕਾਂ ਦੇ ਨੱਕ ‘ਚ ਦਮ ਕਰ ਸਕਦੀ ਹੈ। 10 ਦਿਨਾਂ ਤੋਂ ਧਰਨੇ ‘ਤੇ ਬੈਠੇ ਇਨ੍ਹਾਂ ਆਊਟਸੋਰਸ ਕਾਮਿਆਂ ਨੂੰ ਵਿਧਾਇਕ ਢਿੱਲੋਂ ਨੇ ਵਿਸ਼ਵਾਸ ਦਿੱਤਾ ਕਿ ਉਹ ਸਰਕਾਰੀ ਪਲੇਟਫਾਰਮ ‘ਤੇ ਉਹਨਾਂ ਦੀਆਂ ਮੰਗਾਂ ਜ਼ੋਰ ਨਾਲ ਉਠਾਉਣਗੇ। ਇਕ ਮੌਕੇ ਵਿਧਾਇਕ ਢਿੱਲੋਂ ਨਾਲ ਕਾਂਗਰਸ ਦੇ ਸ਼ਹਿਰੀ ਬਲਾਕ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਸੀਨੀਅਰ ਆਗੂ ਸੂਰਤ ਸਿੰਘ ਬਾਜਵਾ, ਕੌਂਸਲਰ ਅਜੇ ਆਦਿ ਵੀ ਹਾਜ਼ਰ ਸਨ। 

ਦੂਜੇ ਪਾਸੇ ਸੀਵਰੇਜ ਬੋਰਡ ਦੇ ਕਾਮਿਆਂ ਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਧ ਧਿਆਨ ਨਾ ਦਿੱਤਾ ਤਾਂ ਉਹ ਬਰਨਾਲਾ ਦੇ ਬਾਜਾਖਾਨਾ ਰੋਡ ‘ਤੇ ਸੀਵਰੇਜ ਦੇ ਵੱਡੇ ਪਲਾਂਟ ਨੂੰ ਵੀ ਬੰਦ ਕਰ ਸਕਦੇ ਹਨ। ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਿ ਇਹ ਆਊਟਸੋਰਸ ਕਾਮੇ 25-30 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ ਜਿਸ ਨਾਲ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਗੁਜ਼ਾਰਾ ਕਰਨਾ ਔਖਾ ਹੈ ਪ੍ਰੰਤੂ ਇਸਦੇ ਬਾਵਜੂਦ ਵੀ ਸਰਕਾਰ ਤਨਖਾਹ ਵਿੱਚ ਵਾਧੇ ਸਮੇਤ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਇਹਨਾਂ ਆਊਟਸੋਰਸ ਕੰਮਾਂ ਨੂੰ ਮਜਬੂਰੀ ਵੱਸ ਅੱਤ ਦੀ ਗਰਮੀ ‘ਚ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.