ਬਰਨਾਲਾ, 19 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਫਰਵਰੀ/ਮਾਰਚ ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਲਈ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਮਿਤੀ 19 ਫਰਵਰੀ ਤੋਂ 4 ਅਪ੍ਰੈਲ 2025 ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਰੋਕਿਆ ਜਾ ਸਕੇ।