Skip to content

– ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ’ਚ ਹੋਈ ਮੀਟਿੰਗ
ਬਰਨਾਲਾ, 20 ਜੂਨ (ਰਵਿੰਦਰ ਸ਼ਰਮਾ) : ਅੱਜ ਬਲਾਕ ਕਾਂਗਰਸ ਕਮੇਟੀ ਬਰਨਾਲਾ ਦੀ ਮੀਟਿੰਗ ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਬਰਨਾਲਾ ਹਲਕੇ ਦੇ ਕੋਆਰਡੀਨੇਟਰ ਹਰਪਾਲ ਸਿੰਘ ਸੋਨੂੰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਬੂਥ ਲੇਵਲ ਕਮੇਟੀਆਂ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਹਰ ਇਕ ਬੂਥ ਵਿੱਚ ਹਰ ਇੱਕ ਵਰਗ ਵਿੱਚੋਂ 21 ਮੈਂਬਰੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ।

ਇਸ ਮੌਕੇ ਬਲਾਕ ਕਾਂਗਰਸ ਕਮੇਟੀ ਬਰਨਾਲਾ ਤੇ ਕੁਲਦੀਪ ਸਿੰਘ ਕਾਲਾ ਢਿੱਲੋ ਹਲਕਾ ਵਿਧਾਇਕ ਵੱਲੋਂ ਉਹਨਾਂ ਸਾਰੇ ਵਰਕਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ, ਜਿਨਾਂ ਨੇ ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਭਾਗ ਲਿਆ। ਵਿਧਾਇਕ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਫਰੰਟ ਸੰਗਠਨ ਦੇ ਮਹਿਲਾ ਕਾਂਗਰਸ, ਐੱਸ.ਸੀ. ਵਿੰਗ, ਯੂਥ ਵਿੰਗ ਕਾਂਗਰਸ, ਕਿਸਾਨ ਸੈੱਲ, ਬੀ.ਸੀ. ਸੈੱਲ ਤੇ ਮੀਡੀਆ ਸੈੱਲ ਸਾਰਿਆਂ ਨੇ ਰਲ ਮਿਲ ਕੇ ਬੂਥ ਪੱਧਰ ’ਤੇ ਕਮੇਟੀਆਂ ਬਣਾਉਣੀਆਂ ਹਨ ਤਾਂ ਜੋ 2027 ਵਿੱਚ ਕਾਂਗਰਸ ਦੀ ਸਰਕਾਰ ਬਣ ਸਕੇ। ਇਸ ਮੌਕੇ ਬਰਨਾਲਾ ਹਲਕੇ ਦੇ ਕੋਆਰਡੀਨੇਟਰ ਹਰਪਾਲ ਸਿੰਘ ਸੋਨੂੰ, ਸ਼ਹਿਰੀ ਬਲਾਕ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਬਲਦੇਵ ਭੁੱਚਰ, ਕੈਪਟਨ ਭੁਪਿੰਦਰ ਸਿੰਘ ਝਲੂਰ, ਸੂਰਤ ਸਿੰਘ ਬਾਜਵਾ ਸਣੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Scroll to Top