Posted inਬਰਨਾਲਾ ਸਰਕਾਰੀ ਆਈ.ਟੀ.ਆਈ. ਵਿੱਚ ਸਵੈ ਰੋਜ਼ਗਾਰ ਬਾਰੇ ਜਾਗਰੂਕਤਾ ਸੈਮੀਨਾਰ Posted by overwhelmpharma@yahoo.co.in Feb 19, 2025 ਬਰਨਾਲਾ, 19 ਫਰਵਰੀ (ਰਵਿੰਦਰ ਸ਼ਰਮਾ) : ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਚੰਡੀਗੜ੍ਹ ਵਲੋਂ ਸਰਕਾਰੀ ਆਈ.ਟੀ.ਆਈ ਬਰਨਾਲਾ ’ਚ ਸ਼ਹਿਰੀ ਤੇ ਪੇਂਡੂ ਖੇਤਰ ਦੇ ਬੇਰੋਜ਼ਗਾਰ ਉਦਮੀਆਂ ਤੇ ਆਈ.ਟੀ.ਆਈ. ਪਾਸ ਹੋਣ ਉਪਰੰਤ ਸਵੈ ਰੋਜ਼ਗਾਰ ਪ੍ਰਾਪਤ ਕਰਨ ਲਈ ਉਮੀਦਵਾਰਾਂ ਲਈ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ, ਚੰਡੀਗੜ੍ਹ ਦੇ ਉੱਚ ਅਧਿਕਾਰੀ ਬਲਵਿੰਦਰ ਸਿੰਘ, ਨਰਿੰਦਰ ਸਿੰਘ, ਫੀਲਡ ਅਫਸਰ ਭਾਵਨਾ ਤੇ ਜ਼ਿਲ੍ਹਾ ਪੱਧਰ ‘ਤੇ ਨੁਮਾਇੰਦੇ ਰਾਜ ਕੁਮਾਰ ਉੱਚਚੇ ਤੌਰ ’ਤੇ ਪੁਹੰਚੇ। ਇਸ ਸੈਮੀਨਾਰ ਦੌਰਾਨ ਸਿਖਿਆਰਥੀਆਂ ਨੂੰ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਜਿਸ ਤਹਿਤ ਸਿਖਿਆਰਥੀਆਂ ਨੂੰ ਦੱਸਿਆ ਕਿ ਸਵੈ ਰੋਜ਼ਗਾਰ ਲਾਉਣ ਸਰਵਿਸ ਅਤੇ ਕਾਰੋਬਾਰ ਦੇ ਖੇਤਰ ’ਚ 50 ਲੱਖ ਕਰਜ਼ ਲੈ ਸਕਦੇ ਹਨ, ਜਿਸ ਤਹਿਤ ਪੇਂਡੂ ਖੇਤਰ ਵਾਲਿਆਂ ਨੂੰ 25 ਤੋਂ 35 ਪ੍ਰਤੀਸ਼ਤ ਅਤੇ ਸ਼ਹਿਰੀ ਖੇਤਰ ਵਾਲਿਆਂ 15 ਤੋਂ 25 ਪ੍ਰਤੀਸ਼ਤ ਸਬਸਿਡੀ ਹੋਵੇਗੀ। ਇਸ ਸੈਮੀਨਾਰ ’ਚ ਕਰੀਬ 100 ਸਿਖਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਹਰਪਾਲ ਸਿੰਘ ਵਲੋਂ ਆਏ ਹੋਏ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਿਖਿਆਰਥੀਆਂ ਨੂੰ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਆਈ.ਟੀ.ਆਈ. ਦਾ ਸਮੂਹ ਸਟਾਫ਼ ਹਾਜ਼ਰ ਸੀ। Post navigation Previous Post 16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੀ.ਸੀ.ਯੂ. ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਹੋਵੇਗਾ ਸਮਰਪਿਤ : ਮੀਤ ਹੇਅਰNext Postਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿੱਚ 21 ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ : ਡਿਪਟੀ ਕਮਿਸ਼ਨਰ