Posted inਚੰਡੀਗੜ੍ਹ ਪੰਜਾਬ ਪੁਲਿਸ ਦੇ 52 ਭ੍ਰਿਸ਼ਟਾਚਾਰੀ ਅਧਿਕਾਰੀ ਬਰਖ਼ਾਸਤ : ਡੀ.ਜੀ.ਪੀ Posted by overwhelmpharma@yahoo.co.in Feb 20, 2025 ਚੰਡੀਗੜ੍ਹ : ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀ ਹੁਣ ਤੱਕ ਬਰਖ਼ਾਸਤ ਕੀਤੇ ਜਾ ਚੁੱਕੇ ਹਨ। ਇਸ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀ ਸ਼ਾਮਲ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਏਗੀ। ਪੁਲਿਸ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਦਿੱਲੀ ਪੁਲਿਸ ਦੀ ਤਰਜ਼ ‘ਤੇ, ਈ-ਐਫਆਈਆਰ ਫਾਈਲ ਕਰਨ ਦੀ ਪ੍ਰਕਿਰਿਆ ਇਕ ਮਹੀਨੇ ਵਿਚ ਸ਼ੁਰੂ ਹੋ ਜਾਵੇਗੀ। ਜਿਕਰਯੋਗ ਹੈ ਕਿ ਮੁਕਤਸਰ ਦੇ ਡੀਸੀ ਨੂੰ ਦੋ ਦਿਨ ਪਹਿਲਾਂ ਮੁਅੱਤਲ ਕੀਤਾ ਗਿਆ ਸੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। Post navigation Previous Post ਵਿਦਿਆਰਥੀਆਂ ਦਾ ਪੀ.ਏ.ਯੂ. ਦਾ ਟੂਰ ਲਗਵਾਇਆNext Postਲੁਧਿਆਣਾ ’ਚ ਕੂੜਾ ਚੁੱਕ ਰਹੀ ਔਰਤ ’ਤੇ ਅਵਾਰਾ ਕੁੱਤਿਆਂ ਨੇ ਕੀਤਾ ਜਾਨਲੇਵਾ ਹਮਲਾ, 40 ਟਾਂਕੇ ਲੱਗੇ