Posted inਪੰਜਾਬ ਪਟਿਆਲਾ 12ਵੀਂ ਜਮਾਤ ਦੀ ਵਿਦਿਆਰਥਣ ਨੇ ਨਹਿਰ ’ਚ ਮਾਰੀ ਛਾਲ Posted by overwhelmpharma@yahoo.co.in Feb 20, 2025 ਪਟਿਆਲਾ, 20 ਫ਼ਰਵਰੀ (ਰਵਿੰਦਰ ਸ਼ਰਮਾ) : ਪਟਿਆਲਾ ਦੇ ਅਬਲੋਵਾਲ ਪਿੰਡ ਕੋਲ ਭਾਖੜਾ ਨਹਿਰ ’ਚ ਬੀਤੇ ਦਿਨੀਂ ਬਾਬੂ ਸਿੰਘ ਕਾਲੋਨੀ ਦੀ ਰਹਿਣ ਵਾਲੀ ਇੱਕ 12ਵੀਂ ਜਮਾਤ ਦੀ ਵਿਦਿਆਰਥਣ ਨੇ ਅਚਾਨਕ ਛਾਲ ਮਾਰ ਦਿੱਤੀ। ਇਸ ਦੌਰਾਨ ਕੁਝ ਹੀ ਦੂਰੀ ’ਤੇ ਮੌਜੂਦ ਗੋਤਾਖੋਰਾਂ ਨੇ ਤੁਰੰਤ ਹਰਕਤ ’ਚ ਆਉਂਦਿਆਂ ਲੜਕੀ ਨੂੰ ਬਾਹਰ ਕੱਢ ਲਿਆ। ਜਿਵੇਂ ਹੀ ਇਹ ਖ਼ਬਰ ਪਰਿਵਾਰ ਤਕ ਪੁੱਜੀ, ਉਹ ਵੀ ਮੌਕੇ ’ਤੇ ਦੌੜੇ ਆਏ। ਗੋਤਾਖੋਰਾਂ ਦੇ ਪ੍ਰਧਾਨ ਸ਼ੰਕਰ ਭਰਦਵਾਜ ਨੇ ਆਪਣੀ ਗੱਡੀ ’ਚ ਲੜਕੀ ਨੂੰ ਤੁਰੰਤ ਰਾਜਿੰਦਰਾ ਹਸਪਤਾਲ ਪਹੁੰਚਾਇਆ, ਜਿੱਥੇ ਉਹ ਇਸ ਵੇਲੇ ਇਲਾਜ ਅਧੀਨ ਹੈ। ਭਾਰਦਵਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲਣ ’ਤੇ ਉਹਨਾਂ ਦੀ ਟੀਮ ਨੇ ਤੁਰੰਤ ਕਾਰਵਾਈ ਕਰਕੇ ਲੜਕੀ ਦੀ ਜਾਨ ਬਚਾਅ ਲਈ। ਪੁਲਿਸ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖ਼ਿਰ ਲੜਕੀ ਨੇ ਇਹ ਕਦਮ ਕਿਉਂ ਚੁੱਕਿਆ। Post navigation Previous Post ਰੇਖਾ ਗੁਪਤਾ ਬਣੇ ਦਿੱਲੀ ਦੇ ਮੁੱਖ ਮੰਤਰੀ, ਚੁੱਕੀ ਸਹੁੰNext Postਮੋਗਾ ਦੇ ਪਿੰਡ ਕਪੂਰੇ ’ਚ ਗੋਲੀਬਾਰੀ, ਵਿਅਕਤੀ ਦੀ ਮੌਤ, ਔਰਤ ਜਖ਼ਮੀ