Posted inਨਵੀਂ ਦਿੱਲੀ ਰਾਜਨੀਤੀ ਹੋਲੀ ਤੋਂ ਪਹਿਲਾਂ ਦਿੱਲੀ ਦੀਆਂ ਔਰਤਾਂ ਨੂੰ ਮਹੀਨਾਵਾਰ ਮਿਲਣਗੇ 2500 ਰੁਪਏ : ਮੁੱਖ ਮੰਤਰੀ ਰੇਖਾ ਗੁਪਤਾ Posted by overwhelmpharma@yahoo.co.in Feb 20, 2025 ਨਵੀਂ ਦਿੱਲੀ : ਦਿੱਲੀ ਦੀਆਂ ਔਰਤਾਂ ਨੂੰ ਹੁਣ ਹਰ ਮਹੀਨੇ 2500 ਰੁਪਏ ਲਈ ਬਹੁਤਾ ਕੁਝ ਨਹੀਂ ਕਰਨਾ ਪਵੇਗਾ। ਦਿੱਲੀ ਦੀ ਨਾਮਜ਼ਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਔਰਤਾਂ ਨੂੰ 2500 ਰੁਪਏ ਦੇਣ ਲਈ ਹੋਲੀ ਤੋਂ ਪਹਿਲਾਂ ਦੀ ਤਰੀਕ ਦਾ ਐਲਾਨ ਕੀਤਾ ਹੈ। ਦਿੱਲੀ ਦੀ ਚੁਣੀ ਗਈ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਭਰੋਸਾ ਦਿੱਤਾ ਕਿ ਭਾਜਪਾ ਸਰਕਾਰ ਔਰਤਾਂ ਨੂੰ 2500 ਰੁਪਏ ਮਹੀਨਾਵਾਰ ਸਹਾਇਤਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰੇਗੀ। ਇਹ ਐਲਾਨ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਲਈ ਰਾਮਲੀਲਾ ਮੈਦਾਨ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਨਿਵਾਸ ਸਥਾਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਮਹੀਨਾਵਾਰ ਸਹਾਇਤਾ ਦੀ ਪਹਿਲੀ ਕਿਸ਼ਤ 8 ਮਾਰਚ ਤੱਕ ਯੋਗ ਔਰਤਾਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ ਹੋ ਜਾਵੇਗੀ। Post navigation Previous Post ਮੋਗਾ ਦੇ ਪਿੰਡ ਕਪੂਰੇ ’ਚ ਗੋਲੀਬਾਰੀ, ਵਿਅਕਤੀ ਦੀ ਮੌਤ, ਔਰਤ ਜਖ਼ਮੀNext Postਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਥਾਣਾ ਇੰਚਾਰਜ ਮੁਅੱਤਲ