ਬਰਨਾਲਾ, 21 ਜੂਨ (ਰਵਿੰਦਰ ਸ਼ਰਮਾ) : ਡੀ ਜੀ ਪੀ ਪੰਜਾਬ ਸ੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ ਐਸ ਪੀ ਬਰਨਾਲਾ ਸ਼੍ਰੀ ਮੁਹੰਮਦ ਸਰਫਰਾਜ ਆਲਮ, ਐਸ ਪੀ(ਡੀ) ਅਸ਼ੋਕ ਕੁਮਾਰ ਸ਼ਰਮਾ ਨੇ ਸਬ ਇੰਸਪੈਕਟਰ ਕੁਲਦੀਪ ਸਿੰਘ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਕਰਕੇ ਪਦਉੱਨਤ ਕਰਦੇ ਹੋਏ ਸਬ ਇੰਸਪੈਕਟਰ ਤੋਂ ਇੰਸਪੈਕਟਰ ਵਜੋਂ ਨਿਯੁਕਤ ਕੀਤਾ ਗਿਆ।ਐਸ ਐਸ ਪੀ ਬਰਨਾਲਾ ਦੇ ਨਾਲ ਉੱਚ ਅਧਿਕਾਰੀਆਂ ਵੱਲੋਂ ਪਿਪਿੰਗ ਦੀ ਰਸਮ ਅਦਾ ਕੀਤੀ ਅਤੇ ਉਹਨਾਂ ਨੂੰ ਵਧਾਈ ਦੇ ਕੇ ਭਵਿੱਖ ਵਿੱਚ ਹੋਰ ਵੀ ਲਗਨ ਅਤੇ ਮਿਹਨਤ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਐਸਪੀ(ਐਚ ) ਰਾਜੇਸ਼ ਕੁਮਾਰ ਛਿੱਬਰ, ਡੀ ਐਸ ਪੀ ਜਤਿੰਦਰਪਾਲ ਸਿੰਘ, ਡੀ ਐਸ ਪੀ ਰਜਿੰਦਰਪਾਲ ਸਿੰਘ, ਡੀ ਐਸ ਪੀ ਸਤਬੀਰ ਸਿੰਘ ਬੈਂਸ, ਡੀ ਐਸ ਪੀ ਬਲਜੀਤ ਸਿੰਘ ਢਿੱਲੋਂ, ਡੀ ਐਸ ਪੀ ਕਮਲਜੀਤ ਸਿੰਘ ,ਡੀ ਐਸ ਪੀ ਪਰਮਜੀਤ ਸਿੰਘ, ਡੀ ਐਸ ਪੀ ਕੁਲਵੰਤ ਸਿੰਘ, ਸੀ ਆਈ ਏ ਇੰਚਾਰਜ ਇੰਸਪੈਕਟਰ ਸ.ਬਲਜੀਤ ਸਿੰਘ , ਨੇ ਨਵ ਨਿਯੁਕਤ ਇੰਸਪੈਕਟਰ ਕੁਲਦੀਪ ਸਿੰਘ ਦੇ ਵਧੀਆ ਭਵਿੱਖ ਦੀ ਕਾਮਨਾ ਕਰਦਿਆਂ ਹੋਇਆਂ ਵਧਾਈਆਂ ਦਿੱਤੀਆਂ ਤੇ ਉਹਨਾਂ ਨੂੰ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।

Posted inਬਰਨਾਲਾ