Posted inਬਰਨਾਲਾ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੀ ਸਖ਼ਤ ਕਾਰਵਾਈ : ਧੌਲਾ ਦੇ ਮੈਡੀਕਲ ਸਟੋਰ ਦਾ ਲਾਇਸੈਂਸ ਕੀਤਾ ਰੱਦ Posted by overwhelmpharma@yahoo.co.in Feb 20, 2025 – 25 ਜਨਵਰੀ ਨੂੰ ਕੀਤੀ ਗਈ ਸੀ ਚੈਕਿੰਗ, ਮਾਲਿਕ ਨਸ਼ੇ ਦੀਆਂ ਦਵਾਈਆਂ ਦਾ ਸੇਲ-ਪਰਚੇਜ਼ ਦਾ ਰਿਕਾਰਡ ਨਹੀਂ ਸੀ ਦਿਖਾ ਸਕਿਆ ਬਰਨਾਲਾ, 20 ਫਰਵਰੀ (ਰਵਿੰਦਰ ਸ਼ਰਮਾ) : ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੇ ਸਖ਼ਤ ਕਾਰਵਾਈ ਕਰਦਿਆਂ ਇੱਕ ਮੈਡੀਕਲ ਸਟੋਰ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਸਿਹਤ ਵਿਭਾਗ ਦੇ ਡਰੱਗ ਵਿੰਗ ਦੇ ਨਿਯਮਾਂ ਦੇ ਖਿਲਾਫ ਕੰਮ ਕਰ ਰਹੇ ਮੈਡੀਕਲ ਸਟੋਰ ‘ਤੇ ਸਖ਼ਤ ਕਾਰਵਾਈ ਕਰਦਿਆਂ ਰਵੀ ਮੈਡੀਕੋਜ ਪਿੰਡ ਧੌਲਾ ਜਿਲ੍ਹਾ ਬਰਨਾਲਾ ਦਾ ਲਾਇਸੈਂਸ ਜ਼ੋਨਲ ਲਾਇਸੈਂਸ ਅਥਾਰਟੀ ਡਰੱਗ ਸੰਗਰੂਰ ਜ਼ੋਨ ਵੱਲੋਂ ਰੱਦ ਕੀਤਾ ਗਿਆ ਹੈ। ਜ਼ੋਨਲ ਲਾਇਸੈਂਸ ਅਥਾਰਟੀ ਡਰੱਗ ਸੰਗਰੂਰ ਜ਼ੋਨ ਨਵਜੋਤ ਕੌਰ, ਡਰੱਗ ਕੰਟਰੋਲਰ ਅਫਸਰ ਪਰਨੀਤ ਕੌਰ ਨੇ ਦੱਸਿਆ ਕਿ ਡਰੱਗ ਅਤੇ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਮੈਡੀਕਲ ਸਟੋਰ ਮਾਲਕਾਂ ਨੂੰ ਹਿਦਾਇਤ ਦਿੱਤੀ ਕਿ ਦਵਾਈਆਂ ਦੀ ਖਰੀਦ ਅਤੇ ਵਿਕਰੀ ਦਾ ਪੂਰਾ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਫੂਡ ਐਂਡ ਡਰੱਗ ਕਮਿਸ਼ਨਰ ਅਭਿਨਵ ਤ੍ਰਿਖਾ ਦੇ ਨਿਰਦੇਸ਼ਾਂ ‘ਤੇ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਬਰਨਾਲਾ, ਪਰਨੀਤ ਕੌਰ ਡਰੱਗ ਕੰਟਰੋਲ ਇੰਸਪੈਕਟਰ ਨੇ 25 ਜਨਵਰੀ 2025 ਨੂੰ ਰਵੀ ਮੈਡੀਕੋਜ ਨਜ਼ਦੀਕ ਅਗਰਵਾਲ ਧਰਮਸ਼ਾਲਾ ਵਿੱਚ ਚੈੱਕਿੰਗ ਕੀਤੀ ਸੀ, ਇਸ ਦੌਰਾਨ ਮਾਲਿਕ 6 ਕਿਸਮ ਦੀਆਂ ਨਸ਼ੇ ਦੀਆਂ ਦਵਾਈਆਂ ਦਾ ਸੇਲ-ਪਰਚੇਜ਼ ਦਾ ਰਿਕਾਰਡ ਨਹੀਂ ਦਿਖਾ ਸਕਿਆ ਸੀ। ਇਸ ਤੋਂ ਇਲਾਵਾ ਟ੍ਰਾਮਾਡੋਲ ਦੀਆਂ ਦਵਾਈਆਂ ਵੀ ਸੀਲ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਡਰੱਗ ਐਂਡ ਕਾਸਮੈਟਿਕ ਐਕਟ 1940 ਅਤੇ ਨਿਯਮ 1945 ਦੇ ਤਹਿਤ ਉਕਤ ਫਰਮ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸਦਾ ਫਰਮ ਨੇ ਜਵਾਬ ਨਹੀਂ ਦਿੱਤਾ। ਇਸ ਕਾਰਨ ਵਿਭਾਗ ਵੱਲੋਂ ਫਰਮ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਭਾਗ ਨਸ਼ੀਲੀਆਂ ਦਵਾਈਆਂ ਦੇ ਖਾਤਮੇ ਲਈ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਦਵਾਈਆਂ ਦੀ ਵਿਕਰੀ ‘ਤੇ ਵਿਭਾਗ ਵੱਲੋਂ ਪਾਬੰਦੀ ਲਗਾਈ ਗਈ ਹੈ, ਜੇ ਕੋਈ ਕੈਮਿਸਟ ਬਿਨਾਂ ਰਿਕਾਰਡ ਦੇ ਉਨ੍ਹਾਂ ਨੂੰ ਵੇਚਦਾ ਪਾਇਆ ਗਿਆ ਤਾਂ ਉਸ ‘ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਭਾਗ ਵੱਲੋਂ ਭਵਿੱਖ ‘ਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। Post navigation Previous Post ਮਗਸੀਪਾ ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਈ ਗਵਰਨੈਂਸ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮNext Postਬਰਨਾਲਾ ਪੁਲਿਸ ਵਲੋਂ 4 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਜ਼ਬਤ