ਲੁਧਿਆਣਾ , 23 ਜੂਨ (ਰਵਿੰਦਰ ਸ਼ਰਮਾ) : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਗਿਣਤੀ ਕੀਤੀ ਜਾ ਰਹੀ ਸੀ। ਪਹਿਲਾ ਰੁਝਾਨ ਵਿਚ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਸ਼ੁਰੂਆਤ ਆਏ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ 5854, ਕਾਂਗਰਸ ਪਾਰਟੀ ਨੂੰ 3372, ਭਾਜਪਾ ਨੂੰ 2769, ਸ਼੍ਰੋਮਣੀ ਅਕਾਲੀ ਦਲ ਨੂੰ 1764 ਵੋਟਾਂ ਮਿਲੀਆਂ ਹਨ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਆਪਣੀ ਵੋਟ ਪਾਈ। ਲੁਧਿਆਣਾ ਪੱਛਮੀ ਉਤੇ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਵੱਲੋਂ ਜੀਵਨ ਗੁਪਤਾ ਚੋਣ ਲੜ ਰਹੇ ਹਨ।

Posted inਲੁਧਿਆਣਾ