Posted inPolitics Punjab ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਕੂਲਾਂ ਦੇ ਦੌਰੇ ’ਤੇ ਭਖੀ ਸਿਆਸਤ Posted by overwhelmpharma@yahoo.co.in February 21, 2025No Comments ਚੰਡੀਗੜ੍ਹ, 21 ਫ਼ਰਵਰੀ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦਾ ਦੌਰਾ ਕਰਨ ’ਤੇ ਸਿਆਸਤ ਭੱਖ ਗਈ ਹੈ। ਵਿਰੋਧੀ ਧਿਰਾਂ ਇਸ ’ਤੇ ਸਿੱਧੇ ਸਵਾਲ ਖੜ੍ਹੇ ਕਰ ਰਹੀਆਂ ਹਨ। ਦੱਸ ਦਈਏ ਕਿ ਦਿੱਲੀ ਚੋਣਾਂ ’ਚ ਹਾਰ ਤੋਂ ਬਾਅਦ ਮਨੀਸ਼ ਸਿਸੋਦੀਆ ਪੰਜਾਬ ਦੌਰੇ ’ਤੇ ਆਏ ਸਨ, ਇਸ ਦੌਰਾਨ ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਸਕੂਲਾਂ ’ਚ ਨਜ਼ਰ ਆਏ ਸਨ। ਉਨ੍ਹਾਂ ਦੇ ਦੌਰੇ ਦਾ ਪਹਿਲਾ ਇਤਰਾਜ਼ ਡੈਮੋਕ੍ਰੇਟਿਕ ਟੀਚਰ ਫ਼ਰੰਟ ਨੇ ਕੀਤਾ। ਫ਼ਰੰਟ ਦਾ ਕਹਿਣਾ ਸੀ ਕਿ ਦਿੱਲੀ ’ਚ ਨਕਾਰੇ ਜਾਣ ਤੋਂ ਬਾਅਦ ਦਿੱਲੀ ਮਾਡਲ ਨੂੰ ਹੀ ਪੰਜਾਬ ’ਚ ਲਾਗੂ ਕਰ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਬਾਅਦ ਇਸ ਮੁੱਦੇ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਮਨੀਸ਼ ਸਿਸੋਦੀਆ ਦੇ ਸਕੂਲ ਦੌਰੇ ਦਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਆਪਣੀ ਸਰਕਾਰ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗਾ। ਵੜਿੰਗ ਨੇ ਕਿਹਾ ਕਿ ਦਿੱਲੀ ‘ਚ ਨਕਾਰੇ ਜਾਣ ਤੋਂ ਬਾਅਦ ਸਿਸੋਦੀਆ ਪੰਜਾਬ ਦੇ ਸਕੂਲਾਂ ਦਾ ਦੌਰਾ ਕਰ ਰਹੇ ਹਨ, ਜੋ ਕਿ ਬਿਲਕੁਲ ਵੀ ਠੀਕ ਨਹੀਂ ਹੈ। ਅਸੀਂ ਇਸ ਸਥਿਤੀ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰ ਸਕਦੇ। ਸਿਸੋਦੀਆ ਨੂੰ ਪੰਜਾਬ ਦੇ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਸਿਸੋਦੀਆ ਇਕ ਸਾਥੀ ਹੋਣ ਦੇ ਨਾਤੇ ਆਪਣੀ ਰਾਏ ਦੇ ਸਕਦੇ ਹਨ, ਉਹ ਨੀਤੀਆਂ ਨੂੰ ਦੇਖ ਸਕਦੇ ਹਨ। ਸਾਨੂੰ ਇਸ ’ਤੇ ਕੋਈ ਇਤਰਾਜ਼ ਨਹੀਂ ਹੈ, ਪਰ ਜਿਸ ਤਰ੍ਹਾਂ ਉਨ੍ਹਾਂ ਨੇ ਪੰਜਾਬ ਦੇ ਸਕੂਲਾਂ ਦਾ ਦੌਰਾ ਕੀਤਾ, ਉਹ ਬਿਲਕੁਲ ਵੀ ਠੀਕ ਨਹੀਂ ਹੈ। Post navigation Previous Post ਕੈਨੇਡਾ ਦੇ ਇਤਿਹਾਸ ’ਚ ਸੋਨੇ ਦੀ ਸਭ ਤੋਂ ਵੱਡੀ ਚੋਰੀ ’ਚ ਸ਼ਾਮਲ ਦੋਸ਼ੀ ਦੇ ਘਰ ਪੁੱਜੀ ਈ.ਡੀ.Next Postਬਿਮਾਰੀਆਂ ਤੋਂ ਬਚਾਅ ਲਈ ਜਾਂਚ ਅਤੇ ਜਾਗਰੂਕਤਾ ਜਰੂਰੀ : ਸਿਵਲ ਸਰਜਨ