Posted inਸਿਖਿੱਆ ਬਰਨਾਲਾ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਵਿਚਾਰ ਚਰਚਾ ਅਤੇ ਐੱਸ.ਐੱਸ.ਡੀ ਕਾਲਜ ਦੇ ਵਿਦਿਆਰਥੀਆਂ ਦਾ ਚੇਤਨਾ ਮਾਰਚ Posted by overwhelmpharma@yahoo.co.in Feb 21, 2025 – “ਮਾਂ ਬੋਲੀ ਜੇ ਭੁੱਲ ਜਾਵੋਗੇ,ਕੱਖਾਂ ਵਾਂਗੂੰ ਰੁਲ ਜਾਵੋਗੇ”ਆਦਿ ਨਾਅਰਿਆਂ ਨੇ ਖਿੱਚਿਆ ਸਭ ਦਾ ਧਿਆਨ – ਦੁਕਾਨਦਾਰਾਂ ਅਤੇ ਨਿੱਜੀ ਅਦਾਰਾ ਮਾਲਕਾਂ ਨੂੰ ਪੰਜਾਬੀ ‘ਚ ਨਾਮ ਬੋਰਡ ਲਿਖਵਾਉਣ ਦੀ ਅਪੀਲ ਬਰਨਾਲਾ, 21 ਫਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਸ.ਜਸਵੰਤ ਸਿੰਘ ਜ਼ਫਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ਼੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੇ ਮਾਰਗ ਦਰਸ਼ਨ ਹੇਠ ਕੌਮਾਂਤਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ ਅਤੇ ਐੱਸ.ਐੱਸ.ਡੀ ਕਾਲਜ,ਬਰਨਾਲਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਚੇਤਨਾ ਮਾਰਚ ਕੱਢਿਆ ਗਿਆ। ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਖੋਜ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਤਨਾ ਮਾਰਚ ‘ਚ ਐੱਸ.ਐੱਸ.ਡੀ ਕਾਲਜ ਦੇ ਪ੍ਰਿੰਸੀਪਲ ਡਾ.ਰਾਕੇਸ਼ ਜਿੰਦਲ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਵੱਲੋਂ ਸ਼ਮੂਲੀਅਤ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ ਸਾਹਿਤਕਾਰਾਂ ਅਤੇ ਭਾਸ਼ਾ ਪ੍ਰੇਮੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।ਚੇਤਨਾ ਮਾਰਚ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋ ਕੇ ਸਦਰ ਬਾਜਾਰ ਵਿੱਚੋਂ ਗੁਜ਼ਰਦਾ ਹੋਇਆ ਸ਼ਹੀਦ ਭਗਤ ਸਿੰਘ ਚੌਕ ਤੱਕ ਪਹੁੰਚਿਆ।ਵਿਦਿਆਰਥੀਆਂ ਵੱਲੋਂ ਮਾਂ ਬੋਲੀ ਪੰਜਾਬੀ ਦੇ ਹੱਕ ‘ਚ ਲਗਾਏ ਨਾਅਰਿਆਂ ਨੇ ਸਭ ਦਾ ਧਿਆਨ ਖਿੱਚਿਆ।ਸ਼ਹੀਦ ਭਗਤ ਸਿੰਘ ਚੌਕ ਵਿਖੇ ਮਾਰਚ ਨੂੰ ਸੰਬੋਧਨ ਕਰਦਿਆਂ ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਖੋਜ ਅਫ਼ਸਰ ਨੇ ਕਿਹਾ ਕਿ ਕੌਮਾਂਤਰੀ ਮਾਂ-ਬੋਲੀ ਦਿਵਸ ਮਨਾਉਣ ਦਾ ਮੰਤਵ ਬਹੁ-ਭਾਸ਼ਾਈ ਸਭਿਆਚਾਰ ਪੈਦਾ ਕਰਦਿਆਂ ਸਮੂਹ ਭਾਸ਼ਾਵਾਂ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਮਾਹੌਲ ਪੈਦਾ ਕਰਨਾ ਹੈ।ਉਹਨਾਂ ਕਿਹਾ ਕਿ ਆਪੋ ਆਪਣੀ ਮਾਂ-ਬੋਲੀ ਨੂੰ ਪਿਆਰ ਕਰਨ ਦਾ ਸੰਦੇਸ਼ ਦਿੰਦਾ ਇਹ ਦਿਵਸ ਸਾਨੂੰ ਹੋਰਨਾਂ ਬੋਲੀਆਂ ਅਤੇ ਭਾਸ਼ਾਵਾਂ ਦਾ ਸਤਿਕਾਰ ਕਰਨ ਦਾ ਵੀ ਸੰਦੇਸ਼ ਦਿੰਦਾ ਹੈ।ਉਹਨਾਂ ਦੁਕਾਨਦਾਰਾਂ ਅਤੇ ਹੋਰ ਨਿੱਜੀ ਅਦਾਰਾ ਮਾਲਕਾਂ ਵੱਲੋਂ ਸਰਕਾਰੀ ਦਫਤਰਾਂ ਅਤੇ ਅਦਾਰਿਆਂ ਦੀ ਤਰਜ਼ ‘ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਾਮ ਬੋਰਡ ਪੰਜਾਬੀ ਭਾਸ਼ਾ ‘ਚ ਲਿਖਣ ਲਈ ਸਹਿਯੋਗ ਕਰਨ ‘ਤੇ ਧੰਨਵਾਦ ਕਰਦਿਆਂ ਨਾਮ ਬੋਰਡ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਿਖਣ ਤੋਂ ਰਹਿੰਦੇ ਦੁਕਾਨਦਾਰਾਂ ਪਾਸੋਂ ਵੀ ਸਹਿਯੋਗ ਦੀ ਮੰਗ ਕੀਤੀ। ਪੰਜਾਬੀ ਸਾਹਿਤ ਸਭਾ ਬਰਨਾਲਾ ਦੇ ਪ੍ਰਧਾਨ ਅਤੇ ਉੱਘੇ ਸਾਹਿਤਕਾਰ ਤੇਜਾ ਸਿੰਘ ਤਿਲਕ ਨੇ ਆਪਣੇ ਸੰਬੋਧਨ ‘ਚ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਾਂ ਬੋਲੀ ਨੂੰ ਪਿਆਰ ਕਰਨਾ ਅਤੇ ਇਸ ਦੀ ਪ੍ਰਫੁੱਲਤਾ ਲਈ ਯਤਨ ਕਰਨਾ ਸਾਡਾ ਸਭ ਦਾ ਨੈਤਿਕ ਫਰਜ਼ ਹੈ।ਮਾਲਵਿੰਦਰ ਸ਼ਾਇਰ ਦੀ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਗਜ਼ਲ ਅਤੇ ਰਘਬੀਰ ਗਿੱਲ ਕੱਟੂ ਦੀਆਂ ਬੋਲੀਆਂ ਨੇ ਰਾਹਗੀਰਾਂ ਨੂੰ ਰੁੱਕ ਕੇ ਸੁਣਨ ਲਈ ਮਜ਼ਬੂਰ ਕਰ ਦਿੱਤਾ।ਕਾਲਜ ਦੇ ਵਿਦਿਆਰਥੀਆਂ ਆਰਜ਼ੂ ਅਤੇ ਕਮਲਪ੍ਰੀਤ ਸਿੰਘ ਨੇ ਵੀ ਕਵਿਤਾਵਾਂ ਅਤੇ ਗੀਤ ਸੁਣਾਏ।ਕਾਲਜ ਦੇ ਪ੍ਰੋ.ਹਰਪ੍ਰੀਤ ਕੌਰ ਅਤੇ ਪ੍ਰੋ.ਗੁਰਪਿਆਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਦੇ ਪ੍ਰੋਫੈਸਰ ਸੁਨੀਤਾ ਰਾਣੀ,ਹਰਪ੍ਰੀਤ ਕੌਰ ਸਰਾਓ,ਸੀਮਾ ਰਾਣੀ,ਨਰਿੰਦਰ ਕੌਰ,ਵੀਰਪਾਲ ਕੌਰ ਅਤੇ ਅਮਨਦੀਪ ਕੌਰ ਤੋਂ ਇਲਾਵਾ ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀ ਸੰਦੀਪ ਕੌਰ ਅਤੇ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ। Post navigation Previous Post ਬਿਮਾਰੀਆਂ ਤੋਂ ਬਚਾਅ ਲਈ ਜਾਂਚ ਅਤੇ ਜਾਗਰੂਕਤਾ ਜਰੂਰੀ : ਸਿਵਲ ਸਰਜਨNext Postਜ਼ਿਲ੍ਹਾ ਪੱਧਰੀ ਐਕਸ਼ਨ ਰਿਸਰਚ ਕਾਨਫਰੰਸ ਹੋਈ, 50 ਦੇ ਕਰੀਬ ਮਾਹਿਰ ਅਧਿਆਪਕਾਂ ਨੇ ਲਿਆ ਭਾਗ