ਅੰਮ੍ਰਿਤਸਰ, 25 ਜੂਨ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਘਰ ’ਚ ਛਾਪੇਮਾਰੀ ਮਗਰੋਂ ਇਹ ਕਾਰਵਾਈ ਕੀਤੀ ਹੈ। ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਘਰ ਦੇ ਪਿਛਲੇ ਪਾਸਿਓਂ ਲੈ ਕੇ ਨਿਕਲੀ ਹੈ। ਮਜੀਠੀਆ ਦੇ ਘਰ ਬਾਹਰ ਵੱਡੀ ਗਿਣਤੀ ’ਚ ਵਰਕਰ ਵਿਰੋਧ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਅੱਜ ਸਵੇਰ ਤੋਂ ਹੀ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸੈਕਟਰ-4 ਵਿਖੇ ਰਿਹਾਇਸ਼ ‘ਤੇ ਛਾਪੇਮਾਰੀ ਜਾਰੀ ਹੈ। ਬਿਕਰਮ ਸਿੰਘ ਮਜੀਠੀਆ ਨੇ ਵਿਜੀਲੈਂਸ ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰੜੇ ਹੱਥੀਂ ਲਿਆ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆ ਦੀ ਪੋਲ ਖੋਲ੍ਹਣ ਦੀ ਸਜ਼ਾ ਮਿਲੀ ਹੈ।

Posted inਅੰਮ੍ਰਿਤਸਰ