ਬਰਨਾਲਾ, 26 ਜੂਨ (ਰਵਿੰਦਰ ਸ਼ਰਮਾ) : ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਹੜਤਾਲ 15ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਿੱਚ ਕੰਮ ਕਰਦੇ ਆਊਟਸੋਰਸ ਵਰਕਰ ਪਿਛਲੇ ਵੀਹ ਪੱਚੀ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਜਲੂਰ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਸਾਡੇ ਨਾਲ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਕੇ ਸਾਡੀਆ ਹੱਕੀ ਮੰਗਾ ਦਾ ਕੋਈ ਹੱਲ ਨਾ ਕੀਤਾ ਤਾਂ ਅਸੀਂ ਆਉਣ ਵਾਲੀ 26 ਜੂਨ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਝੰਡਾ ਮਾਰਚ ਕਰਕੇ ਉੱਥੋਂ ਹੀ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰ ਸਕਦੇ ਹਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਮਿਲਖਾ ਸਿੰਘ ਸੂਬਾ ਆਗੂ, ਮਨਜੀਤ ਮਹਿਤਾ, ਚਰਨਜੀਤ ਖੁੱਡੀ,ਵਿਨੋਦ ਕੁਮਾਰ, ਦੀਪਕ ਕੁਮਾਰ, ਇੰਦਰਜੀਤ ਸਿੰਘ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ। ਇਸ ਮੌਕੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਬਰਨਾਲਾ ਗੁਰਦੀਪ ਸਿੰਘ ਬਾਠ,ਗੁਰਮੇਲ ਸਿੰਘ ਜਵੰਧਾ ਜ਼ਿਲ੍ਹਾ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਪੰਜਾਬ ਅਤੇ ਗੁਰਜੰਟ ਸਿੰਘ ਥਿੰਦ ਵਿਸ਼ੇਸ਼ ਤੌਰ ’ਤੇ ਪਹੁੰਚੇ।

Posted inਬਰਨਾਲਾ
