ਬਰਨਾਲਾ, 26 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀ.ਸੀ. ਦੇ ਕਰੈਨਬਰੂਕ ਸ਼ਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸ਼ਨਪ੍ਰੀਤ ਸਿੰਘ ਅਚਨਚੇਤ ਅਕਾਲ ਚਲਾਣਾ ਕਰ ਗਿਆ ਜਿਸ ਦੀ ਦੇਹ ਪੰਜਾਬ ਭੇਜਣ ਲਈ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ। ਜਸ਼ਨਪ੍ਰੀਤ ਸਿੰਘ ਸਟੱਡੀ ਵੀਜ਼ਾ ’ਤੇ ਕੈਨੇਡਾ ਪਹੁੰਚਿਆਂ ਸੀ ਅਤੇ ਖੁਸ਼ਹਾਲ ਜ਼ਿੰਦਗੀ ਦੇ ਸੁਪਨੇ ਪੂਰੇ ਕਰਨ ਲਈ ਮਿਹਨਤ ਕਰ ਰਿਹਾ ਸੀ,ਪਰ ਹਾਲਾਤ ਕਦੋਂ ਬਦਲ ਗਏ ਕਿਸੇ ਨੂੰ ਪਤਾ ਹੀ ਨਾ ਲੱਗਾ। ਜਸ਼ਨਪ੍ਰੀਤ ਦੇ ਮਾਪੇ ਆਖਰੀ ਵਾਰ ਉਸ ਦਾ ਚਿਹਰਾ ਦੇਖਣਾ ਚਾਹੁੰਦੇ ਹਨ ਜਿਸ ਦੇ ਮੱਦੇਨਜ਼ਰ ਭਾਈਚਾਰੇ ਨੂੰ ਆਰਥਿਕ ਸਹਾਇਤਾ ਦੀ ਅਪੀਲ ਕੀਤੀ ਗਈ ਹੈ।ਜਾਣਕਾਰੀ ਅਨੁਸਰ ਅਰਸ਼ਦੀਪ ਸਿੰਘ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੈਣੀ ਜੱਸਾ ਦਾ ਰਹਿਣ ਵਾਲਾ ਸੀ ।

Posted inਬਰਨਾਲਾ
