Posted inਬਰਨਾਲਾ ਤਪਾ ਨੇੜੇ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਬਣ ਕੇ ਤਿਆਰ, ਡੀ.ਸੀ. ਨੇ ਲਿਆ ਜਾਇਜ਼ਾ Posted by overwhelmpharma@yahoo.co.in Feb 22, 2025 – 72 ਬੈੱਡਜ਼ ਵਾਲੀ 3 ਮੰਜ਼ਿਲਾ ਇਮਾਰਤ ਛੇਤੀ ਬਜ਼ੁਰਗਾਂ ਨੂੰ ਹੋਵੇਗੀ ਸਮਰਪਿਤ ਤਪਾ\ਬਰਨਾਲਾ, 22 ਫਰਵਰੀ (ਰਵਿੰਦਰ ਸ਼ਰਮਾ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਰੀਬ 8.21 ਕਰੋੜ ਦੀ ਲਾਗਤ ਨਾਲ 72 ਬੈੱਡਜ਼ ਵਾਲਾ ਤਿੰਨ ਮੰਜ਼ਿਲਾ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜੋ ਕਿ ਜਲਦੀ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਬਾਬਾ ਫੂਲ ਬਿਰਧ ਆਸ਼ਰਮ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਸ ਡੀ ਐਮ ਤਪਾ ਸ੍ਰੀ ਰਿਸ਼ਭ ਬਾਂਸਲ ਅਤੇ ਐੱਸ ਡੀ ਐਮ ਬਰਨਾਲਾ ਸ. ਗੁਰਬੀਰ ਸਿੰਘ ਕੋਹਲੀ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਬਿਰਧ ਆਸ਼ਰਮ ਦੀ ਇਮਾਰਤ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ ਗਿਆ, ਓਥੇ ਉਨ੍ਹਾਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਮੈਡਮ ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਬਿਰਧ ਆਸ਼ਰਮ ਲਈ ਹਰ ਲੋੜੀਂਦਾ ਸਮਾਨ, ਫਰਨੀਚਰ, ਕੱਪੜੇ, ਰਸੋਈ ਦਾ ਸਮਾਨ ਆਦਿ ਮੁਹਈਆ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤਿੰਨ ਮੰਜ਼ਲੀ ਇਮਾਰਤ ਨੂੰ ਐੱਡਮਿਨ ਬਲਾਕ, 72 ਬੈਡਜ਼ ਵਾਲੇ ਕਮਰੇ, ਰਸੋਈ, ਵੱਡੇ ਹਾਲ, ਲਾਇਬ੍ਰੇਰੀ ਤੇ ਮੈਡੀਕਲ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡੇਅ ਕੇਅਰ ਇਮਾਰਤ ਵੀ ਹੈ, ਜਿੱਥੇ ਆਸ- ਪਾਸ ਇਲਾਕੇ ਦੇ ਬਜ਼ੁਰਗ ਦਿਨ ਵੇਲੇ ਆਪਣਾ ਸਮਾਂ ਵਧੀਆ ਤਰੀਕੇ ਨਾਲ ਗੁਜ਼ਾਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਸੁਪਰਡੈਂਟ, ਕਲੈਰੀਕਲ ਸਟਾਫ਼, ਰਸੋਈਆ, ਸਫਾਈ ਸੇਵਕ, ਸੁਰਖਿਆ ਗਾਰਡ ਸਣੇ ਹੋਰ ਸਟਾਫ ਵੀ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੈਂਡ ਸਕੇਪਿੰਗ ਦੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਜ਼ਰੂਰੀ ਨਿਰਦੇਸ਼ ਦਿੱਤੇ। Post navigation Previous Post ਐੱਸ.ਐੱਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਦਾ ਤਬਾਦਲਾ – ਮੁਹੰਮਦ ਸਰਫ਼ਰਾਜ ਆਲਮ ਹੋਣਗੇ ਬਰਨਾਲਾ ਦੇ ਨਵੇਂ ਐੱਸ.ਐੱਸ.ਪੀNext Postਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ