Posted inਬਰਨਾਲਾ ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ Posted by overwhelmpharma@yahoo.co.in Feb 22, 2025 – ਚੋਣ ਤਹਿਸੀਲਦਾਰ ਨੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਾਇਆ ਜਾਣੂ ਬਰਨਾਲਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਤਹਿਸੀਲਦਾਰ ਬਰਨਾਲਾ ਰਾਮਜੀ ਲਾਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਚੋਣ ਦਫਤਰ, ਬਰਨਾਲਾ ਵਿਖੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰਾਂ ਨਾਲ ਜ਼ਿਲ੍ਹਾ ਬਰਨਾਲਾ ਦੇ ਕੁੱਲ 558 ਪੋਲਿੰਗ ਸਟੇਸ਼ਨਾਂ ‘ਤੇ ਮਿਤੀ 28.02.2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਬੂਥ ਲੈਵਲ ਏਜੰਟ ਨੂੰ ਨਿਯੁਕਤ ਕਰਨ ਲਈ ਆਪਣੀ ਪਾਰਟੀ ਦੇ ਵਰਕਰਾਂ ਵਿੱਚੋਂ ਬੀ.ਐਲ.ਏ. 1 ਨਿਯੁਕਤ ਕਰਨ ਸਬੰਧੀ ਅਪੀਲ ਕੀਤੀ ਅਤੇ ਬੀ.ਐਲ.ਏ. 1 ਦਾ ਨਿਯੁਕਤੀ ਪੱਤਰ ਮਿਤੀ 24.02.2025 ਤੱਕ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ। ਚੋਣ ਤਹਿਸੀਲਦਾਰ ਵੱਲੋਂ ਦੱਸਿਆ ਗਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੂਥ ਲੈਵਲ ਏਜੰਟ ਸਬੰਧਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ। ਇਸ ਨਾਲ ਯੋਗ ਨਾਗਰਿਕਾਂ ਨੂੰ ਚੋਣ ਸੂਚੀ ਵਿੱਚ ਸ਼ਾਮਿਲ ਕਰਾਉਣਾ, ਹਟਾਉਣ, ਸੋਧਣ ਅਤੇ ਤਬਾਦਲੇ ਲਈ ਅਰਜ਼ੀਆਂ ਦਾਇਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਰੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। Post navigation Previous Post ਤਪਾ ਨੇੜੇ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਬਣ ਕੇ ਤਿਆਰ, ਡੀ.ਸੀ. ਨੇ ਲਿਆ ਜਾਇਜ਼ਾNext Postਸੀਨੀਅਰ ਦੁਕਾਨਦਾਰ ਨਾਗਰਿਕਾਂ ਲਈ ਲਗਾਇਆ ਮੁਫ਼ਤ ਮੈਡੀਕਲ ਚੈਕਅੱਪ ਤੇ ਲੀਗਲ ਏਡ ਕੈਂਪ