Posted inਬਰਨਾਲਾ ਸੀਨੀਅਰ ਦੁਕਾਨਦਾਰ ਨਾਗਰਿਕਾਂ ਲਈ ਲਗਾਇਆ ਮੁਫ਼ਤ ਮੈਡੀਕਲ ਚੈਕਅੱਪ ਤੇ ਲੀਗਲ ਏਡ ਕੈਂਪ Posted by overwhelmpharma@yahoo.co.in Feb 22, 2025 ਬਰਨਾਲਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਬੀ ਬੀ ਐਸ ਤੇਜੀ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਯੋਗ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਸੀਨੀਅਰ ਦੁਕਾਨਦਾਰ ਨਾਗਰਿਕਾਂ ਲਈ ਸਾਂਤੀ ਹਾਲ ਰਾਮ ਬਾਗ ਬਰਨਾਲਾ ਵਿਖੇ ਇੱਕ ਮੁਫਤ ਮੈਡੀਕਲ ਚੈਕਅੱਪ ਕੈਂਪ ਅਤੇ ਲੀਗਲ ਏਡ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਿਹਤ ਵਿਭਾਗ ਵੱਲੋਂ ਤਿੰਨ ਡਾਕਟਰ ਕਾਕੂਲ ਅਗਰਵਾਲ, ਡਾਕਟਰ ਰਿਸ਼ੂ ਗਰਗ ਅਤੇ ਡਾਕਟਰ ਕਰਮਜੀਤ ਸਿੰਘ ਵੱਲੋਂ ਲਗਭਗ 60-70 ਲੋਕਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਬੋਲਦਿਆਂ ਐਡਵੋਕੇਟ ਮਿਸ ਲਵਨੀਲ ਕੌਰ ਸਹਾਇਕ ਲੀਗਲ ਏਡ ਕੌਸਲ ਬਰਨਾਲਾ ਵੱਲੋਂ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਬੋਲਦਿਆਂ ਸ੍ਰੀ ਮਦਨ ਲਾਲ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਲੋਕਾਂ ਨੂੰ ਸੂਚਿਤ ਕੀਤਾ ਗਿਆ ਕਿ ਆਉਣ ਵਾਲੀ 08.03.2025 ਨੂੰ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਦੱਸਿਆ ਗਿਆ ਕਿ ਲੋਕ ਆਪਣੇ ਕੇਸ ਕੌਮੀ ਲੋਕ ਅਦਾਲਤ ਵਿੱਚ ਲਗਾ ਕੇ ਆਪਸੀ ਰਜਾਮੰਦੀ ਨਾਲ ਆਪਣੇ ਕੇਸਾਂ ਦਾ ਨਿਪਟਾਰਾ ਕਰ ਸਕਦੇ ਹਨ। ਇਸ ਮੌਕੇ ਵਪਾਰ ਮੰਡਲ ਬਰਨਾਲਾ ਦੇ ਪ੍ਰਧਾਨ ਅਨਿਲ ਬਾਂਸਲ, ਗੁਰਨੈਬ ਸਿੰਘ ਢਿਲੋਂ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਸਲ, ਮਨਿੰਦਰ ਖੁਰਮੀ, ਸਹਾਇਕ ਲੀਗਲ ਏਡ ਡਿਫੈਂਸ ਕੌਸਲ ਬਰਨਾਲਾ ਤੇ ਸੁਖਪ੍ਰੀਤ ਕੌਰ ਹਾਜ਼ਰ ਰਹੇ। Post navigation Previous Post ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗNext Postਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ…. ਕਿਸੇ ਨੂੰ ਨਹੀਂ ਬਖਸ਼ਾਂਗਾ!