Posted inਜਲੰਧਰ ਪੰਜਾਬ ਰੋਡਵੇਜ ਦੀ ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, 15 ਜ਼ਖ਼ਮੀ Posted by overwhelmpharma@yahoo.co.in Feb 22, 2025 ਜਲੰਧਰ, 22 ਫ਼ਰਵਰੀ (ਰਵਿੰਦਰ ਸ਼ਰਮਾ) : ਜਲੰਧਰ-ਜੰਮੂ ਨੈਸ਼ਨਲ ਹਾਈਵੇਅ ’ਤੇ ਕਿਸ਼ਨਗੜ੍ਹ ਨੇੜੇ ਸ਼ਨਿੱਚਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪੰਜਾਬ ਰੋਡਵੇਜ਼ ਦੀ ਬੱਸ, ਜੋ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਅਚਾਨਕ ਇੱਕ ਟਿੱਪਰ ਨਾਲ ਟਕਰਾ ਗਈ। ਹਾਦਸਾ ਏਨਾ ਭਿਆਨਕ ਸੀ ਕਿ ਮੌਕੇ ’ਤੇ ਚੀਖਾਂ-ਪੁਕਾਰ ਮਚ ਗਈ। 15 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ 4 ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਸੜਕ ਸੁਰੱਖਿਆ ਟੀਮ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। Post navigation Previous Post ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਪਤਨੀ ਡਾ. ਜੋਤੀ ਯਾਦਵ ਹੋਣਗੇ ਖੰਨਾ ਦੇ ਨਵੇਂ ਐੱਸ.ਐੱਸ.ਪੀ.Next Postਅੰਮ੍ਰਿਤਸਰ ਛਾਉਣੀ ਨੇੜੇ ਹੋਇਆ ਧਮਾਕਾ, ਗੈਂਗਸਟਰ ਹੈਪੀ ਨੇ ਲਈ ਜ਼ਿੰਮੇਵਾਰੀ