ਤਪਾ, 28 ਜੂਨ (ਰਵਿੰਦਰ ਸ਼ਰਮਾ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਭਲਕੇ 29 ਜੂਨ ਨੂੰ ਇਕ ਸ਼ਿਕਾਇਤ ਦੇ ਸਬੰਧ ਵਿੱਚ ਤਪਾ (ਜ਼ਿਲ੍ਹਾ ਬਰਨਾਲਾ) ਪੁੱਜਣਗੇ। ਇਹ ਜਾਣਕਾਰੀ ਦਿੰਦੇ ਹੋਏ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ੍ਰੀ ਰੁਪਿੰਦਰ ਸਿੰਘ ਸੀਤਲ ਨੇ ਦੱਸਿਆ ਕਿ ਤਪਾ ਵਾਸੀ ਪ੍ਰੀਤਮ ਸਿੰਘ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਪਣੇ ਨਾਲ ਵਧੀਕੀ ਹੋਣ ਦੇ ਸਬੰਧ ਵਿੱਚ ਇੱਕ ਸ਼ਿਕਾਇਤ ਕੀਤੀ ਗਈ ਹੈ ਜਿਸ ਦੀ ਪੜਤਾਲ ਅਤੇ ਸੁਣਵਾਈ ਲਈ ਮਾਣਯੋਗ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਸ਼ਿਕਾਇਤਕਰਤਾ ਕੋਲ ਪੁੱਜਣਗੇ। ਓਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਚਨਬੱਧ ਹੈ ਕਿ ਕਿਸੇ ਵੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀ ਨਾਲ ਕਿਸੇ ਤਰ੍ਹਾਂ ਦੀ ਵਧੀਕੀ ਨਾ ਹੋਵੇ ਅਤੇ ਅਜਿਹੇ ਮਾਮਲਿਆਂ ਵਿੱਚ ਪੀੜਤ ਨੂੰ ਇਨਸਾਫ਼ ਦਿਵਾਇਆ ਜਾ ਸਕੇ।

Posted inਬਰਨਾਲਾ