Posted inਸੰਗਰੂਰ ਡਿਊਟੀ ’ਤੇ ਸ਼ਹੀਦ ਹੋਏ ਐੱਸ.ਐੱਸ.ਐੱਫ਼ ਜਵਾਨ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ Posted by overwhelmpharma@yahoo.co.in Feb 22, 2025 ਪਰਿਵਾਰ ਦੀ ਵਿੱਤੀ ਸਹਾਇਤਾ ਲਈ ਸੌਂਪਿਆ 1 ਕਰੋੜ ਦਾ ਚੈੱਕ ਭਵਾਨੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਵਾਨੀਗੜ੍ਹ ਦੇ ਐੱਸ.ਐੱਸ.ਐੱਫ਼ ਜਵਾਨ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ ਤੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌੰਪਿਆ ਹੈ। ਦੱਸ ਦਈਏ ਕਿ ਹਰਸ਼ਵੀਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ। ਇਸ ਦੀ ਜਾਣਕਾਰੀ ਦਿੰਦਿਆਂ ‘ਆਪ’ ਨੇ ਸੋਸ਼ਲ ਮੀਡੀਆ ’ਤੇ ਲਿਖਿਆ, ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਸੜਕ ਸੁਰੱਖਿਆ ਫੋਰਸ ਦੇ ਜਵਾਨ ਸ਼ਹੀਦ ਹਰਸ਼ਵੀਰ ਸਿੰਘ ਦੇ ਘਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਸਰਕਾਰ ਵੱਲੋਂ ਅੱਗੇ ਵੀ ਹਰ ਪੱਖੋਂ ਸਾਥ ਦੇਣ ਦਾ ਭਰੋਸਾ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੇ ਘਰ ਪਹੁੰਚਣ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੇ ਪਰਿਵਾਰ ਨੂੰ ਮਿਲੇ ਅਤੇ 1 ਕਰੋੜ ਰੁਪਏ ਦੀ ਸਹਾਇਤਾ ਦਾ ਚੈੱਕ ਸੌਂਪਿਆ। ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਅਤੇ ਐੱਚ.ਡੀ.ਐੱਫ਼.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਿੰਦਗੀ ਦੀ ਕੋਈ ਕੀਮਤ ਨਹੀਂ ਹੁੰਦੀ, ਪਰ ਇਹ ਪਰਿਵਾਰ ਦੀ ਵਿੱਤੀ ਮਦਦ ਕੀਤੀ ਹੈ। ਦੱਸ ਦਈਏ ਕਿ ਇਹ ਹਾਦਸਾ ਲਗਭਗ ਇੱਕ ਮਹੀਨਾ ਪਹਿਲਾਂ ਭਵਾਨੀਗੜ੍ਹ ਨੇੜੇ ਵਾਪਰਿਆ ਸੀ। ਇਸ ਮੌਕੇ ਡਿਊਟੀ ’ਤੇ ਤਾਇਨਾਤ ਐੱਸ.ਐੱਸ.ਐੱਫ਼. ਜਵਾਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਕਰਮਚਾਰੀ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਜ਼ਖਮੀ ਕਰਮਚਾਰੀ ਮਨਦੀਪ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਿੱਤੇ ਤੇ ਐੱਚ.ਡੀ.ਐੱਫ਼.ਸੀ. ਬੈਂਕ ਨੇ ਵੀ ਜੀਵਨ ਬੀਮੇ ਤਹਿਤ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। Post navigation Previous Post ਜਿਹੜੇ ਵਿਭਾਗ ਦਾ ਨਹੀਂ ਸੀ ਕੋਈ ਵਜ਼ੂਦ, ਸਰਕਾਰ ਨੇ ਉਹ ਮੰਤਰੀ ਨੂੰ ਸੌਂਪਿਆNext Postਜਾਗੋ ਦੇ ਪ੍ਰੋਗਰਾਮ ’ਚ ਵਿਅਕਤੀ ਦੀ ਮੌਤ