ਬਰਨਾਲਾ/ਤਪਾ, 3 ਜੁਲਾਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 200 ਪਾਬੰਦੀ ਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ ਸਟਾਫ ਦੇ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਦੌਰਾਨੇ ਗਸਤ ਪੁਲਿਸ ਪਾਰਟੀ ਸਮੇਤ ਤਪਾ ਇਲਾਕੇ ‘ਚ ਮੌਜੂਦ ਸਨ ਕਿ ਮੁਖਬਰ ਖਾਸ ਨੇ ਗੁਪਤ ਸੂਚਨਾ ਦਿੱਤੀ ਕਿ ਅਗਰ ਦੋਸ਼ੀ ਦਰਸਨ ਸਿੰਘ ਉਰਫ ਵੈਲੀ ਪੁੱਤਰ ਗੁਰਦਿਆਲ ਸਿੰਘ ਵਾਸੀ ਦਰਾਜ ਦੇ ਘਰ ਚੈਕਿੰਗ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਉਨ੍ਹਾਂ ਤੁਰੰਤ ਹਰਕਤ ‘ਚ ਆਉਂਦਿਆਂ ਦੋਸ਼ੀ ਦੇ ਘਰ ਰੇਡ ਕਰਕੇ 200 ਪਾਬੰਦੀ ਸ਼ੁਧਾ ਗੋਲੀਆਂ (20 ਪੱਤੇ) ਬਰਾਮਦ ਕਰਕੇ ਦੋਸ਼ੀ ਨੂੰ ਮੌਕੇ ਤੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted inUncategorized ਅਪਰਾਧ ਬਰਨਾਲਾ