ਚੰਡੀਗੜ੍ਹ, 3 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਹਨ। ਹਾਲਾਂਕਿ ਸਰਕਾਰੀ ਤੌਰ ’ਤੇ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਮੰਤਰੀ ਧਾਲੀਵਾਲ ਨੇ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖ਼ਬਰਾਂ ਇਹ ਵੀ ਹਨ ਕਿ ਉਨ੍ਹਾਂ ਵੱਲੋਂ ਬੀਤੇ ਦਿਨ ਕੇਂਦਰੀ ਮੰਤਰੀ ਦੇ ਨਾਲ ਮੁਲਾਕਾਤ ਕਰਕੇ, ਬਾਰਡਰ ਏਰੀਏ ਦੇ ਮਸਲੇ ਵਿਚਾਰੇ। ਜਿਸ ਦੀਆਂ ਖ਼ਬਰਾਂ ਵੀ ਅੱਜ ਅਖ਼ਬਾਰਾਂ ਦੇ ਵਿੱਚ ਲੱਗੀਆਂ ਹਨ। ਉਕਤ ਖ਼ਬਰਾਂ ਨੂੰ ਸੋਸ਼ਲ ਮੀਡੀਆ ’ਤੇ ਖੁਦ ਕੁਲਦੀਪ ਧਾਲੀਵਾਲ ਦੇ ਵੱਲੋਂ ਸ਼ੇਅਰ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਹੋਇਆ ਸਿਰਫ਼ ਇਨ੍ਹਾਂ ਹੀ ਲਿਖਿਆ ਕਿ ‘ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।’ ਇਨੇ ਕੁ ਟਵੀਟ ਦੇ ਨਾਲ ਹੀ ਸਪੱਸ਼ਟ ਹੋ ਜਾਂਦਾ ਹੈ ਕਿ ਉਹ ਆਪਣਾ ਮੰਤਰੀ ਅਹੁਦਾ ਛੱਡ ਚੁੱਕੇ ਹਨ, ਹਾਲਾਂਕਿ ਅਸੀਂ ਸਪੱਸ਼ਟ ਕਰ ਦੇਈਏ ਕਿ ਸਰਕਾਰੀ ਤੌਰ ’ਤੇ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ।
