Posted inਨਵੀਂ ਦਿੱਲੀ ਆਰ.ਬੀ.ਆਈ. ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਪੀ.ਐੱਮ. ਮੋਦੀ ਦੇ ਪ੍ਰਿੰਸੀਪਲ ਸੈਕਟਰੀ-2 ਨਿਯੁਕਤ Posted by overwhelmpharma@yahoo.co.in Feb 22, 2025 ਨਵੀਂ ਦਿੱਲੀ, 22 ਫਰਵਰੀ (ਰਵਿੰਦਰ ਸ਼ਰਮਾ) : ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਿੰਸੀਪਲ ਸਕੱਤਰ-2 ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੇ ਨਾਲ ਹੀ ਖਤਮ ਹੋਵੇਗਾ। ਉਨ੍ਹਾਂ ਨੂੰ ਦਸੰਬਰ 2018 ਵਿੱਚ ਰਿਜ਼ਰਵ ਬੈਂਕ ਦਾ ਗਵਰਨਰ ਨਿਯੁਕਤ ਕੀਤਾ ਗਿਆ ਸੀ ਤੇ ਉਨ੍ਹਾਂ ਦਾ ਕਾਰਜਕਾਲ 10 ਦਸੰਬਰ, 2024 ਨੂੰ ਖਤਮ ਹੋ ਗਿਆ ਸੀ। ਹੁਕਮਾਂ ਅਨੁਸਾਰ, ਉਹ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ-1 ਡਾ. ਪੀ.ਕੇ. ਮਿਸ਼ਰਾ ਦੇ ਨਾਲ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਕੰਮ ਕਰਨਗੇ। ਕੇਂਦਰ ਸਰਕਾਰ ਦੀ ਨਿਯੁਕਤੀ ਕਮੇਟੀ ਵੱਲੋਂ ਜਾਰੀ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਸ਼ਕਤੀਕਾਂਤ ਦਾਸ, ਆਈਏਐਸ (ਸੇਵਾਮੁਕਤ) (ਟੀਐਨ:80) ਨੂੰ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ-2 ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯੁਕਤੀ ਉਸ ਮਿਤੀ ਤੋਂ ਪ੍ਰਭਾਵੀ ਹੋਵੇਗੀ ਜਦੋਂ ਉਹ ਅਹੁਦਾ ਸੰਭਾਲਣਗੇ। ਉਨ੍ਹਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ ਨਾਲ ਜਾਂ ਅਗਲੇ ਹੁਕਮਾਂ ਤੱਕ ਸਹਿ-ਸਮਾਪਤ ਰਹੇਗੀ। 67 ਸਾਲਾ ਸ਼ਕਤੀਕਾਂਤ ਦਾਸ, ਜੋ ਕਿ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਦੇ ਰਹਿਣ ਵਾਲੇ ਹਨ, ਤਾਮਿਲਨਾਡੂ ਕੇਡਰ ਦੇ 1980 ਬੈਚ ਦੇ ਆਈਏਐਸ ਅਧਿਕਾਰੀ ਹਨ। ਆਪਣੇ ਕਰੀਅਰ ਦੌਰਾਨ ਉਨ੍ਹਾਂ ਕੇਂਦਰ ਅਤੇ ਤਾਮਿਲਨਾਡੂ ਸਰਕਾਰਾਂ ਲਈ ਵੱਖ-ਵੱਖ ਅਹੁਦਿਆਂ ’ਤੇ ਕੰਮ ਕੀਤਾ ਹੈ। ਕੇਂਦਰ ’ਚ ਉਨ੍ਹਾਂ ਨੇ ਵੱਖ-ਵੱਖ ਪੜਾਵਾਂ ’ਤੇ ਆਰਥਿਕ ਮਾਮਲਿਆਂ ਦੇ ਸਕੱਤਰ, ਵਿੱਤ ਸਕੱਤਰ ਅਤੇ ਖਾਦ ਸਕੱਤਰ ਵਜੋਂ ਸੇਵਾ ਨਿਭਾਈ। ਉਹ ਦਿੱਲੀ ਦੇ ਮਸ਼ਹੂਰ ਸੇਂਟ ਸਟੀਫਨ ਕਾਲਜ ਦੇ ਵਿਦਿਆਰਥੀ ਰਹੇ ਹਨ। Post navigation Previous Post ਦੇਖਣ ਆਏ ਸੀ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਸ਼ੋਅ, ਮਿਲੀਆਂ ਪੁਲਿਸ ਦੀਆਂ ਡਾਂਗਾਂ!Next Postਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ – ਮੁੱਖ ਮੰਤਰੀ