ਚੰਡੀਗੜ੍ਹ, 11 ਜੁਲਾਈ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਖਿਲਾਫ ਕੀਤੀਆਂ ਵਿਵਾਦਤ ਟਿੱਪਣੀਆਂ ਅਤੇ ਗ੍ਰਿਹ ਮੰਤਰੀ ਨੂੰ ਤੜੀ ਪਾਰ ਆਖ ਦੇਣ ਤੱਕ ਦੇ ਬਿਆਨ ਨੇ ਦੇਸ਼ ਦੀ ਸਿਆਸਤ ਨੂੰ ਹੋਰ ਹੀ ਰੂਪ ਦੇ ਦਿੱਤਾ ਹੈ? ਸਵਾਲ ਇਹ ਖੜਾ ਹੁੰਦਾ ਹੈ ਕਿ ਆਖਰ ਇਸ ਤਰ੍ਹਾਂ ਦੇ ਬਿਆਨ ਨਾਲ ਦੇਸ਼ ਅਤੇ ਪੰਜਾਬ ਦੀ ਸਿਆਸਤ ਕਿੱਧਰ ਨੂੰ ਚੱਲ ਪਈ ਹੈ ? ਲੀਡਰਾਂ ਵਿੱਚ ਇੱਕ ਦੂਜੇ ਖਿਲਾਫ ਵਿਵਾਦਤ ਟਿੱਪਣੀਆਂ ਹੋਣ ਲੱਗ ਪਈਆਂ ਹਨ? ਸੱਭਿਆਤਾ ਨੂੰ ਭੁੱਲ ਕੇ ਲੀਡਰ ਇਕ ਦੂਜੇ ਖਿਲਾਫ ਜਾਤੀ ਰੰਜਿਸ਼ ਦੀ ਸਿਆਸਤ ਕਰਦੇ ਹੋਏ ਬੇਬਾਕ ਟਿੱਪਣੀਆਂ ਕਰਨ ਤੋਂ ਗੁਰੇਜ ਨਹੀਂ ਕਰਦੇ? ਜਦੋਂ ਕਿ ਦੇਸ਼ ਅਤੇ ਪੰਜਾਬ ਦੇ ਵਿਕਾਸ ਵੱਲ ਕੇਂਦਰ ਜਾਂ ਪੰਜਾਬ ਸਰਕਾਰ ਦਾ ਕੋਈ ਧਿਆਨ ਨਹੀਂ? ਅਜਿਹੇ ਹਾਲਾਤ ਅੱਜ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੇਖਣ ਨੂੰ ਮਿਲੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਤੇ ਸਵਾਲ ਉਠਾਉਂਦੇ ਹੋਏ ਇਥੋਂ ਤੱਕ ਕਹਿ ਦਿੱਤਾ ਕਿ ਪ੍ਰਧਾਨ ਮੰਤਰੀ ਆਪਣੇ ਦੇਸ਼ ਦੇ 140 ਕਰੋੜ ਦੇਸ਼ ਵਾਸੀਆਂ ਨੂੰ ਛੱਡ ਕੇ ਅਜਿਹੇ ਦੇਸ਼ਾਂ ਦੀ ਯਾਤਰਾ ਤੇ ਨਿਕਲ ਜਾਂਦੇ ਹਨ ਜਿੰਨਾਂ ਦੇ ਨਾਮ ਵੀ ਪਤਾ ਨਹੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਦੌਰਾਨ ਕਈ ਅਜਿਹੇ ਦੇਸ਼ਾਂ ਦੇ ਆਪਣੇ ਵੱਲੋਂ ਮਜਾਕੀਆ ਲਿਹਾਜ ਵਿੱਚ ਕਈ ਦੇਸ਼ਾਂ ਦੇ ਨਾਮ ਵੀ ਗਿਣਾ ਦਿੱਤੇ। ਦੱਸਣ ਯੋਗ ਹੈ ਕਿ ਮੁੱਖ ਮੰਤਰੀ ਦੇ ਬਿਆਨ ਦੀ ਮਨਿਸਟਰੀ ਆਫ ਇੰਟਰਨਲ ਅਫੇਅਰ ਵਿਭਾਗ ਵੱਲੋਂ ਵੀ ਨਿੰਦਾ ਕੀਤੀ ਜਾ ਚੁੱਕੀ ਹੈ। ਹੋਰ ਤਾਂ ਹੋਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਾਂ “ਤੜੀ-ਪਾਰ” ਤੱਕ ਆਖ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਦੋਂ ਪੱਤਰਕਾਰਾਂ ਨੇ ਗੈਂਗਸਟਰਾਂ ਦੀ ਵੱਧ ਰਹੀ ਦਹਿਸ਼ਤ ਸਬੰਧੀ ਸਵਾਲ ਕੀਤਾ ਤਾਂ ਮੁੱਖ ਮੰਤਰੀ ਨੇ ਜਵਾਬ ਵਿੱਚ ਕਿਹਾ ਕਿ ਭਾਜਪਾ ਨੇ ਹੀ ਗੈਂਗਸਟਰ ਪਾਲੇ ਹੋਏ ਹਨ, ਗੁਜਰਾਤ ਦੀ ਸਾਬਰਮਤੀ ਜੇਲ ਵਿੱਚ (ਲਾਰੰਸ ਬਿਸ਼ਨੋਈ) ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਗੈਂਗਸਟਰ ਰੱਖੇ ਹੋਏ ਹਨ ,ਜਿਨਾਂ ਦਾ ਸਭ ਤੋਂ ਵੱਧ ਦੇਸ਼ ਅਤੇ ਪੰਜਾਬ ਚ ਖਤਰਾ ਹੈ, ਇਥੋਂ ਤੱਕ ਕਿ ਗ੍ਰਿਹ ਮੰਤਰੀ ਤਾਂ ਖੁਦ “ਤੜੀ-ਪਾਰ” ਹਨ ਜਿਨਾਂ ਨੂੰ ਗੁਜਰਾਤ ਵੱਲੋਂ ਤੜੀ ਪਾਰ ਕਰਾਰ ਦੇਣ ਦੇ ਕਾਨੂੰਨ ਤਹਿਤ ਬਾਹਰ ਕੱਢਿਆ ਜਾ ਚੁੱਕਿਆ ਹੈ। ਮੁੱਖ ਮੰਤਰੀ ਬੋਲਦੇ ਹਨ ਕਿ ਜੇਕਰ ਦੇਸ਼ ਦੇ ਗ੍ਰਹਿ ਮੰਤਰੀ “ਤੜੀ-ਪਾਰ” ਹੋਣਗੇ ਤਾਂ ਫਿਰ ਦੇਸ਼ ਵਾਸੀਆਂ ਦਾ ਰੱਬ ਹੀ ਰਾਖਾ ਹੋ ਸਕਦਾ ਹੈ ਤੇ ਪੰਜਾਬ ਵਿੱਚ ਤਾਂ ਫਿਰ ਗੈਂਗਸਟਰ ਵਧਣਗੇ ਹੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੇ ਕਈ ਹੈਰਾਨੀਜਨਕ ਟਿੱਪਣੀਆਂ ਕੀਤੀਆਂ। ਉਹਨਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਰੂਸ ਅਤੇ ਯੂਕਰੇਨ ਦੀ ਲੜਾਈ ਰੁਕਵਾ ਸਕਦੇ ਹਨ ,ਫਿਰ ਛੋਟੇ ਵੱਡੇ ਭਰਾ ਹਰਿਆਣਾ ਅਤੇ ਪੰਜਾਬ ਵਿੱਚ ਪਾਣੀ ਦੇ ਮਸਲਿਆਂ ਨੂੰ ਕਿਉਂ ਨਹੀਂ ਹੱਲ ਕਰਵਾ ਸਕਦੇ, ਕਿਉਂ ਹਰਿਆਣਾ ਅਤੇ ਪੰਜਾਬ ਨੂੰ ਰੋਜਾਨਾ ਲੜਾ ਰਹੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦੇਸ਼ ਵਿੱਚ ਦੋਗਲੀ ਸਿਆਸਤ ਕਰ ਰਹੇ ਹਨ। ਮੁੱਖ ਮੰਤਰੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਪ੍ਰਤੀ ਕੀਤੀਆਂ ਇਹਨਾਂ ਹੈਰਾਨੀ ਜਨਕ ਟਿੱਪਣੀਆਂ ਕਰਕੇ ਸਿਆਸਤ ਵੀ ਭੱਖਦੀ ਹੋਈ ਨਜ਼ਰ ਆ ਰਹੀ ਹੈ। ਭਾਜਪਾਈਆਂ ਵੱਲੋਂ ਮੁੱਖ ਮੰਤਰੀ ਦੇ ਬਿਆਨ ਦੀ ਕਰੜੀ ਨਿੰਦਾ ਵੀ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਤੇ ਸਵਾਲ ਵੀ ਚੱਕੇ ਜਾ ਰਹੇ ਹਨ? ਕੀ ਕਹਿਣਾ ਹੈ ਰੇਲਰਾਜ ਮੰਤਰੀ ਦਾ..!
ਰੇਲ ਰਾਜ ਮੰਤਰੀ ਨੇ ਭਗਵੰਤ ਮਾਨ ਦੇ ਬਿਆਨ ਦੀ ਕੀਤੀ ਨਿੰਦਾ, ਦੱਸਿਆ ਅਣਪੜ ਗਵਾਰ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਪਾਕਿਸਤਾਨ ਦੀ ਬੋਲੀ ਬੋਲ ਰਹੇ ਹਨ ਜਿਸ ਕਰਕੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ’ਤੇ ਵਿਵਾਦਤ ਟਿੱਪਣੀਆਂ ਕਰ ਰਹੇ ਹਨ ਅਤੇ ਹੁਣ ਤਾਂ ਉਹਨਾਂ ਨੇ ਆਪਣੀ ਅਨਪੜਤਾ ਅਤੇ ਗਵਾਰਤਾ ਦਾ ਸਬੂਤ ਦਿੰਦੇ ਹੋਏ ਦੇਸ਼ ਦੇ ਗ੍ਰਹਿ ਮੰਤਰੀ ਨੂੰ ਤੜੀ ਪਾਰ ਤੱਕ ਆਖ ਦਿੱਤਾ ਹੈ ਇਸ ਤੋਂ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਸਭ ਤੋਂ ਘਟੀਆ ਸਿਆਸਤ ਕਰਨ ਦੇ ਉਤਰੇ ਹੋਏ ਹਨ ਜਦੋਂ ਕਿ ਉਹਨਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਗੇ ਖੜਨ ਦੀ ਹੈਸੀਅਤ ਤੱਕ ਨਹੀਂ ਤੇ ਜੇਕਰ ਉਹ ਉਹਨਾਂ ਅੱਗੇ ਬੋਲ ਪੈਣ ਭਗਵੰਤ ਮਾਨ ਦੇ ਹਾਲਾਤ ਮਾੜੇ ਹੋ ਜਾਣਗੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਮੁੱਖ ਮੰਤਰੀ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤੜੀ ਭਰ ਕਹਿਣ ਅਤੇ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ’ਤੇ ਟਿੱਪਣੀ ਕਰਨ ਦੀ ਨਿੰਦਾ ਕਰਦਿਆਂ ਕੀਤਾ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਤਾਂ ਪਹਿਲਗਾਮ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਕੀਤੇ ਆਪਰੇਸ਼ਨ ਸੰਦੂਰ ਤੋਂ ਵੀ ਹਾਲੇ ਤੱਕ ਨਫਰਤ ਪਈ ਹੋਈ ਹੈ ਜਦੋਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੇਸ਼ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਦੇਸ਼ ਦਾ ਕੱਦ ਉੱਚਾ ਕਰਨ ਲਈ ਹਮੇਸ਼ਾ ਯਤਨਸ਼ੀਲ ਰਹੇ ਹਨ। ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਦੇਸ਼ ਦੀ ਸੁਰੱਖਿਆ ਨੂੰ ਮਜਬੂਤ ਬਣਾਈ ਰੱਖਣ ਲਈ ਬੜੀ ਨਿਡਰਤਾ ਨਾਲ ਜਿੰਮੇਵਾਰੀ ਨਿਭਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਤਰ੍ਹਾਂ ਦੀਆਂ ਵਿਵਾਦਤ ਟਿੱਪਣੀਆਂ ਕਰਕੇ ਪੰਜਾਬ ਵਿੱਚ ਸਾਢੇ ਤਿੰਨ ਸਾਲ ਦੌਰਾਨ ਪੰਜਾਬ ਸਰਕਾਰ ਦੀ ਜ਼ੀਰੋ ਕਾਰਗੁਜ਼ਾਰੀ ’ਤੇ ਪਰਦਾ ਪਾਉਣ ਦੀਆਂ ਕੋਸ਼ਿਸ਼ਾਂ ਵਿੱਚ ਹਨ ਜਦੋਂ ਕਿ ਪੰਜਾਬੀ ਹਰ ਪੱਖ ਤੋਂ ਜਾਣੂ ਹਨ। ਮੁੱਖ ਮੰਤਰੀ ਦੀ ਇਹ ਬੋਲੀ ਸਾਬਤ ਕਰਦੀ ਹੈ ਕਿ ਉਹ ਅਨਪੜ ਗਵਾਰ ਅਤੇ ਭੰਡ ਹੀ ਹਨ ਜੋ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਦੀ ਪਾਲਣਾ ਵੀ ਨਹੀਂ ਕਰ ਰਹੇ। ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਦੇਸ਼ ਵਾਸੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਉਹਨਾਂ ਨੂੰ ਅਸਤੀਫਾ ਦੇ ਕੇ ਪਾਸੇ ਹੋ ਜਾਣਾ ਚਾਹੀਦਾ ਹੈ ਉਹਨਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਇਸ ਬਿਆਨ ਦਾ ਸਖਤ ਨੋਟਿਸ ਲੈਂਦਿਆਂ ਭਗਵੰਤ ਮਾਨ ਖਿਲਾਫ ਕੇਸ ਦਰਜ ਕਰਵਾਇਆ ਜਾਵੇ।
