ਬਰਨਾਲਾ, 14 ਜੁਲਾਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੀ ਸਬ ਡਵੀਜ਼ਨ ਤਪਾ ਦੀ ਅਨਾਜ ਮੰਡੀ ਵਿੱਚ ਅੱਜ ਪੰਜਾਬ ਸਰਕਾਰ ਖਿਲਾਫ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਦੀ ਸਬਤ ਵੀ ਤਪਾ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜਥੇਬੰਦੀ ਸਮੇਤ ਹੋਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ ਜਬਰ ਵਿਰੋਧੀ ਰੈਲੀ ਕੀਤੀ ਹੈ। ਜਬਰ ਵਿਰੋਧੀ ਰੈਲੀ ਵਿੱਚ ਸਿੱਧੂਪੁਰ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਸਮਾਜ ਸੇਵੀ ਲੱਖਾ ਸਿੰਘ ਸਿਧਾਣਾ, ਸਮਾਜਸੇਵੀ ਅਮਤੋਜ ਸਿੰਘ ਮਾਨ ਸਮਾਜ ਸੇਵੀ ਭਾਨਾ ਸਿੰਘ ਸਿੱਧੂ, ਸੰਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਕਿਸਾਨ ਆਗੂ ਕਾਕਾ ਸਿੰਘ ਕੋਟੜਾ ਤੋਂ ਇਲਾਵਾ ਵੱਡੇ ਪੱਧਰ ਤੇ ਨੌਜਵਾਨਾਂ ਕਿਸਾਨਾਂ ਵੱਲੋਂ ਵੱਡਾ ਇਕੱਠ ਹੋਇਆ। ਪੰਜਾਬ ਸਰਕਾਰ ਖਿਲਾਫ ਜਬਰ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਤਪਾ ਮੰਡੀ ਵਿੱਚ ਹੋਈ ਜ਼ਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਕਿਸਾਨ ਆਗੂਆਂ ਅਤੇ ਬੁਲਾਰਿਆਂ ਨੇ ਬੋਲਦੇ ਕਿਹਾ ਕਿ ਕਿਸਾਨਾਂ ਅਤੇ ਪੰਜਾਬ ਦੇ ਹਰ ਇੱਕ ਵਰਗ ਤੇ ਪੰਜਾਬ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨ ਅੱਜ ਮਜ਼ਬੂਰਨ ਖੁਦਕੁਸ਼ੀਆਂ ਦੇ ਰਾਹ ਅਪਣਾ ਰਹੇ ਹਨ। ਪੰਜਾਬ ਦਾ ਨੌਜਵਾਨ ਪੰਜਾਬ ਨੂੰ ਛੱਡ ਕੇ ਵਿਦੇਸ਼ ਲੱਖਾਂ ਰੁਪਿਆ ਲਾ ਕੇ ਰੁਜ਼ਗਾਰ ਦੀ ਭਾਲ ਲਈ ਜਾ ਰਿਹਾ ਹੈ। ਪੰਜਾਬ ਦੇ ਵਾਤਾਵਰਨ ਅਤੇ ਪੰਜਾਬ ਦੇ ਵਿਕਾਸ ਤੇ ਵੀ ਵੱਡੇ ਸਵਾਲ ਖੜੇ ਕੀਤੇ ਜਾ ਰਹੇ ਹਨ। ਪੰਜਾਬ ਦੇ ਹਰ ਵਰਗ ਤੇ ਤਸ਼ੱਦਦ ਕੀਤੇ ਜਾ ਰਹੇ ਹਨ ਅਤੇ ਧੱਕੇਸ਼ਾਹੀ ਕਰਨ ਦੇ ਨਾਲ ਨਾਲ ਜੋ ਵੀ ਆਪਣੇ ਹੱਕਾਂ ਦੀ ਆਵਾਜ਼ ਝੁਕਦਾ ਹੈ। ਉਸ ਖਿਲਾਫ ਝੂਠੇ ਪੁਲਿਸ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਨੂੰ ਧੱਕੇ ਨਾਲ ਰਿਕਵਾਇਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਇੰਡਸਟਰੀਅਲ ਤੌਰ ਤੇ ਅੱਗੇ ਦਿੱਤੀ ਜਾ ਸਕੇ। ਪੰਜਾਬ ਅੰਦਰ ਲਗਾਤਾਰ ਹੋ ਰਹੇ ਧੱਕੇਸ਼ਾਹੀ ਨੂੰ ਲੈ ਕੇ ਅੱਜ ਸਾਨੂੰ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਇਸ ਜਬਰ ਵਿਰੋਧੀ ਰੈਲੀ ਤੇ ਬੋਲਦੇ ਕਿਹਾ ਕਿ ਸਾਨੂੰ ਹੋ ਰਹੇ ਜ਼ਬਰ ਖਿਲਾਫ ਇੱਕਜੁੱਟ ਹੋਣ ਦੀ ਲੋੜ ਹੈ।
ਇਸ ਮੌਕੇ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਨੇ ਪੰਜਾਬ ਸਰਕਾਰ ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪੰਜਾਬ ਦੇ ਹਰ ਇੱਕ ਵਰਗ ਧੱਕੇਸ਼ਾਹੀ ਕਰ ਰਹੀ ਹੈ, ਜਿਸਦਾ ਪੰਜਾਬ ਦੇ ਲੋਕ ਡਟਵਾਂ ਜਵਾਬ ਦੇਣਗੇ।

Posted inਬਰਨਾਲਾ