– ਡੋਰ ਸਟੈਪ ਡਿਲੀਵਰੀ ਰਾਹੀਂ 1076 ‘ਤੇ ਵੀ ਉਪਲਬਧ ਰਹਿਣਗੀਆਂ ਸੇਵਾਵਾਂ
– ਪ੍ਰੇਮ ਪ੍ਰਧਾਨ ਮਾਰਕੀਟ ਸੇਵਾ ਕੇਂਦਰ ਸਵੇਰੇ 8 ਤੋਂ ਸ਼ਾਮ 8 ਤੱਕ ਖੁੱਲ੍ਹਾ ਰਹੇਗਾ
ਬਰਨਾਲਾ, 16 ਜੁਲਾਈ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਮੁਹਈਆ ਕਰਾਈਆਂ ਹਨ। ਇਨ੍ਹਾਂ ਸੇਵਾਵਾਂ ਵਿਚ 15 ਸੇਵਾਵਾਂ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਅਤੇ 12 ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ ਹਨ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ (ਵਾਧੂ ਚਾਰਜ) ਸ਼ੌਕਤ ਅਹਿਮਦ ਪਰੇ ਆਈਏਐੱਸ ਨੇ ਦੱਸਿਆ ਕਿ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ‘ਤੇ, ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ
ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ), ਫਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ ‘ਤੇ ਦਸਤਖਤ ਕੀਤੀ ਫਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 15 ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 12 ਸੇਵਾਵਾਂ ਸੇਵਾ ਕੇਂਦਰਾਂ ਤੋਂ ਮਿਲਣਗੀਆਂ।
ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਤ ਸੇਵਾਵਾਂ ਵਿੱਚ ਲਰਨਰ ਲਾਇੰਸਸ ਨਾਲ ਸਬੰਧਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਲ ਲਾਇਸੰਸ ਤੋਂ ਇਲਾਵਾ ਡਰਾਇੰਵਿੰਗ ਲਾਇੰਸਸ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵਿਆਉਣ ਸਬੰਧੀ (ਜਿਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੀਵੀਜ਼ਨਿੰਗ, ਲਾਇੰਸਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿੱਚ ਵਾਧਾ ਆਦਿ ਸ਼ਾਮਲ ਹਨ।
ਆਰ ਸੀ ਨਾਲ ਸਬੰਧਤ ਸੇਵਾਵਾਂ ਵਿੱਚ ਡੁਪਲੀਕੇਟ ਆਰ.ਸੀ. ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ਼ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ), ਹਾਇਰ ਪਰਚੇਜ਼ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈਂਸ ਸਰਟੀਫਿਕੇਟ (ਭਾਰੇ/ ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐਲ.ਐਮ.ਵੀ), ਵਧੀਕ ਲਾਈਫ ਟਾਈਮ (additional life time tax) ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣੇ, ਆਰ.ਸੀ. ਲਈ ਐਨ.ਓ.ਸੀ, ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਇਲ ਨੰਬਰ ਦਾ ਅਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ ਆਦਿ ਸ਼ਾਮਲ ਹਨ।
ਓਨ੍ਹਾਂ ਦੱਸਿਆ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ, ਉਹ ਫੋਨ ਨੰਬਰ 1076 ਡਾਇਲ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈਪ ਡਿਲੀਵਰੀ ਪ੍ਰਾਪਤ ਕਰ ਸਕਦੇ ਹਨ।

Posted inਬਰਨਾਲਾ