ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ’ਚ ਸ਼ਾਮਲ

ਚੰਡੀਗੜ੍ਹ, 23 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੀ ਪ੍ਰਸਿੱਧ ਅਦਾਕਾਰਾ ਸੋਨੀਆ ਮਾਨ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਦਿਆ ਆਮ ਆਦਮੀ ਪਾਰਟੀ (ਆਪ) ਜੁਆਇਨ ਕਰ ਲਈ ਹੈ। ਐਤਵਾਰ ਸਵੇਰੇ 12 ਵਜੇ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਸ਼ਾਮਲ ਹੋਣ ਦੀ ਅਧਿਕਾਰਿਕ ਘੋਸ਼ਣਾ ਕੀਤੀ ਜਾਵੇਗੀ। ਪਾਰਟੀ ਦੇ ਸੀਨੀਅਰ ਆਗੂ ਉਨ੍ਹਾਂ ਨੂੰ ਸਿਰੋਪਾਓ ਪਹਿਣਾਕੇ ਸਵਾਗਤ ਕਰਨਗੇ। ਸੋਨੀਆ ਮਾਨ ਇਸ ਤੋਂ ਪਹਿਲਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨਾਲ ਮਿਲ ਚੁੱਕੀ ਹੈ। ਜਿੱਥੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸਿਰੋਪਾਓ ਪਹਿਣਾਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਸੋਨੀਆ ਮਾਨ ਦੇ ਸ਼ਾਮਲ ਹੋਣ ਨਾਲ ਪੰਜਾਬ ਵਿੱਚ ‘ਆਪ’ ਨੂੰ ਗਤੀ ਮਿਲੇਗੀ, ਖਾਸ ਕਰਕੇ ਨੌਜਵਾਨਾਂ ਵਿੱਚ ਉਨ੍ਹਾਂ ਦੀ ਲੋਕਪ੍ਰਿਯਤਾ ਪਾਰਟੀ ਲਈ ਫਾਇਦੇਮੰਦ ਸਾਬਿਤ ਹੋ ਸਕਦੀ ਹੈ।


ਸੋਨੀਆ ਮਾਨ ਫ਼ਿਲਮੀ ਜਗਤ ਵਿੱਚ ਆਪਣੀ ਖਾਸ ਪਹਿਚਾਣ ਬਣਾ ਚੁੱਕੀ ਹੈ ਅਤੇ ਸਮਾਜਿਕ ਮੁੱਦਿਆਂ ’ਤੇ ਵੀ ਬੇਝਿਜਕ ਆਪਣੇ ਵਿਚਾਰ ਰੱਖਦੀਆਂ ਰਹੀਆਂ ਹਨ। ਉਨ੍ਹਾਂ ਦੇ ਰਾਜਨੀਤੀ ’ਚ ਆਉਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ ਤੇ ਹੁਣ ਆਖਿਰਕਾਰ ਉਨ੍ਹਾਂ ਨੇ ‘ਆਪ’ ਦੇ ਮੰਚ ਤੋਂ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਹੈ। ਸੋਨੀਆ ਮਾਨ ਦੇ ਜੁੜਨ ਨਾਲ ਪਾਰਟੀ ਨੂੰ ਖਾਸ ਕਰਕੇ ਨੌਜਵਾਨਾਂ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਲੋਕਾਂ ਵਿੱਚ ਸਮਰਥਨ ਮਿਲਣ ਦੀ ਉਮੀਦ ਹੈ। ਸੋਨੀਆ ਮਾਨ ਦੇ ਰਾਜਨੀਤੀ ਵਿੱਚ ਆਉਣ ਦੇ ਬਾਅਦ ਉਨ੍ਹਾਂ ਦੀ ਭਵਿੱਖ ਦੀ ਰਣਨੀਤੀ ‘ਤੇ ਵੀ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.