ਗੁਰਦਾਸਪੁਰ, 19 ਜੁਲਾਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਅਤੱਲ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਇੱਕ ਵਾਇਰਲ ਵੀਡੀਓ ਵਿੱਚ ਪਟਵਾਰੀ ਤੋਂ ਰਿਸ਼ਵਤ ਲੈਂਦੇ ਦੇਖੇ ਜਾਣ ‘ਤੇ ਪੰਜਾਬ ਸਰਕਾਰ ਨੇ ਐਕਸ਼ਨ ਲਿਆ ਹੈ।
ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਪਣਾ ਮੁਅੱਤਲੀ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਕੰਮ ਕਰ ਰਹੀ ਹੈ। ਮੁਅੱਤਲੀ ਦੌਰਾਨ, ਨਾਇਬ ਤਹਿਸੀਲਦਾਰ ਨੂੰ ਸਿਰਫ਼ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਮੁਅੱਤਲੀ ਦੌਰਾਨ ਉਨ੍ਹਾਂ ਦਾ ਮੁੱਖ ਦਫਤਰ ਡੀਸੀ ਫਾਜ਼ਿਲਕਾ ਹੋਵੇਗਾ। ਡੀ.ਸੀ. ਫਾਜ਼ਿਲਕਾ ਉਸਦੀ ਹਾਜ਼ਰੀ ਰਿਪੋਰਟ ਰੋਜ਼ਾਨਾ ਭੇਜਣਗੇ।

