Posted inਨਵੀਂ ਦਿੱਲੀ ਰਾਜਨੀਤੀ ਆਮ ਆਦਮੀ ਪਾਰਟੀ ਦੀ ਵੱਡੀ ਚਾਲ ਭਾਜਪਾ ਨੇ ਕੀਤੀ ਨਕਾਮ Posted by overwhelmpharma@yahoo.co.in Feb 24, 2025 ਨਵੀਂ ਦਿੱਲੀ, 24 ਫ਼ਰਵਰੀ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੀ ਚਾਲ ਨੂੰ ਭਾਰਤੀ ਜਨਤਾ ਪਾਰਟੀ ਨੇ ਚੰਦ ਮਿੰਟਾਂ ’ਚ ਹੀ ਪੁੱਠਾ ਪਾ ਦਿੱਤਾ ਹੈ। ਹੋਇਆ ਇੰਝ ਕਿ ਵਿਧਾਨ ਸਭਾ ਸੈਸ਼ਨ ਸ਼ੁਰੂ ਹੁੰਦੇ ਹੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਦਫ਼ਤਰ ਤੋਂ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੀ ਥਾਂ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਲਗਾਈ ਗਈ ਹੈ। ਉਨ੍ਹਾਂ ਨੇ ਇਸ ਦੀ ਤਸਵੀਰ ਵੀ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਦਿਆਂ ਕਿਹਾ ਕਿ ਭਾਜਪਾ ਨੂੰ ਲੱਗਦਾ ਹੈ ਕਿ ਨਰਿੰਦਰ ਮੋਦੀ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਜੀ ਤੋਂ ਮਹਾਨ ਹਨ। ਭਾਜਪਾ ਦਾ ਹੰਕਾਰੀ, ਸਿੱਖ ਅਤੇ ਦਲਿਤ ਵਿਰੋਧੀ ਚਿਹਰਾ ਪੂਰੇ ਦੇਸ਼ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ। ਪਰ ਅਗਲੇ ਹੀ ਪਲ ਭਾਜਪਾ ਨੇ ਵੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਆਤਿਸ਼ੀ ਦੇ ਦਾਅਵੇ ਨੂੰ ਗਲਤ ਕਰਾਰ ਦਿੱਤਾ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਕਿਸੇ ਵੀ ਮੁੱਖ ਮੰਤਰੀ ਜਾਂ ਮੰਤਰੀ ਦੇ ਕਮਰੇ ਤੋਂ ਨਹੀਂ ਹਟਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਝੂਠ ਫੈਲਾਉਣਾ ਬੰਦ ਕਰਨਾ ਚਾਹੀਦਾ ਹੈ। Post navigation Previous Post ਸਿਵਲ ਸਰਜਨ ਵੱਲੋਂ ਪੇਂਡੂ ਸਿਹਤ ਸਫਾਈ ਤੇ ਖੁਰਾਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗNext Postਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 2 ਬੱਸਾਂ ਜ਼ਬਤ