ਮੋਗਾ, 31 ਜੁਲਾਈ (ਰਵਿੰਦਰ ਸ਼ਰਮਾ) : ਜ਼ਿਲ੍ਹਾਂ ਮੋਗਾ ਦੇ ਥਾਣਾ ਕੋਟ ਈਸੇ ਖਾਂ ’ਚ ਤਾਇਨਾਤ ਰਹੀ ਮਹਿਲਾ SHO ਅਰਸ਼ਪ੍ਰੀਤ ਕੌਰ ਗਰੇਵਾਲ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਅਦਾਲਤ ਨੇ ਭਗੌੜਾ ਐਲਾਨ ਕਰ ਦਿੱਤਾ ਹੈ। ਇੰਸਪੈਕਟਰ ’ਤੇ ਨਸ਼ਾ ਤਸਕਰਾਂ ਨੂੰ ਛੱਡਣ ਲਈ ਪਹਿਲਾਂ ਹੀ ਭ੍ਰਿਸ਼ਟਾਚਾਰ ਕਾਨੂੰਨ ਹੇਠ ਮਾਮਲਾ ਦਰਜ ਸੀ। ਅਰਸ਼ਪ੍ਰੀਤ ਕੌਰ ਗਰੇਵਾਲ ਨੂੰ 9 ਮਹੀਨੇ ਪਹਿਲਾਂ ਵਿਭਾਗ ਨੇ ਮੁਅੱਤਲ ਕਰ ਦਿੱਤਾ ਸੀ ਪਰ ਹੁਣ ਅਦਾਲਤ ਨੇ ਅਰਸ਼ਪ੍ਰੀਤ ਕੋਰ ਨੂੰ ਭਗੌੜਾ ਐਲਾਨ ਦਿੱਤਾ ਹੈ। ਜਦੋਂ ਅਰਸ਼ਪ੍ਰੀਤ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਸੀ ਤਾਂ ਉਸ ‘ਤੇ 5 ਲੱਖ ਰੁਪਏ ਲੈ ਕੇ ਨਸ਼ਾ ਤਸਕਰਾਂ ਨੂੰ ਛੱਡਣ ਦਾ ਆਰੋਪ ਸੀ।ਇਸ ਮਾਮਲੇ ਵਿੱਚ ਉਸ ਦੇ ਨਾਲ 2 ਕਲਰਕਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਸੀ। ਡੀਐਸਪੀ ਨੇ ਇਸ ਮਾਮਲੇ ਦੀ ਜਾਂਚ ਕੀਤੀ ਸੀ। ਜਿਸ ਵਿੱਚ ਪਾਇਆ ਗਿਆ ਕਿ ਮਹਿਲਾ ਐਸਐਚਓ ਨੇ ਦੋ ਕਲਰਕਾਂ ਨਾਲ ਮਿਲ ਕੇ 3 ਨਸ਼ਾ ਤਸਕਰਾਂ ਨੂੰ ਫੜਿਆ ਸੀ। ਫਿਰ ਉਨ੍ਹਾਂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਰਿਹਾਅ ਕਰ ਦਿੱਤਾ।

Posted inਮੋਗਾ