– ਕਾਰਵਾਈ ਦੀ ਕੀਤੀ ਮੰਗ , ਪੁਲਿਸ ਜਾਂਚ ਸ਼ੁਰੂ
ਬਰਨਾਲਾ/ਰੂੜੇਕੇ ਕਲਾਂ 1 ਅਗਸਤ (ਰਵਿੰਦਰ ਸ਼ਰਮਾ) : ਇਲਾਕੇ ਅੰਦਰ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ, ਜਿੱਥੇ ਚੋਰ ਬੇਖੌਫ ਹੋਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਨਜ਼ਰ ਆ ਰਹੇ ਹਨ। ਅਜਿਹਾ ਮਾਮਲਾ ਬਰਨਾਲਾ ਦੇ ਰੂੜੇਕੇ ਕਲਾਂ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਬੇਖੌਫ ਹੋਕੇ ਕਿਸਾਨਾਂ ਦੇ ਖੇਤਾਂ ਵਿੱਚ ਲੱਗੀਆਂ ਸਮਰਸੀਬਲ ਮੋਟਰ ਦੀਆਂ ਬਿਜਲੀ ਤਾਰਾਂ ਨੂੰ ਚੋਰੀ ਕਰ ਲਿਆ ਹੈ।ਜਿੱਥੇ ਕਿਸਾਨਾਂ ਦੀਆਂ 45 ਦੇ ਕਰੀਬ ਸਮਰਸੀਬਲ ਮੋਟਰ ਦੀਆਂ ਤਾਰਾਂ ਚੋਰੀ ਹੋਈਆਂ ਹਨ। ਇਸ ਮੌਕੇ ਕਿਸਾਨ ਕੁਲਜਿੰਦਰ ਸਿੰਘ ਪੁੱਤਰ ਰਣਵੀਰ ਸਿੰਘ, ਬੂਟਾ ਸਿੰਘ ਪੁੱਤਰਸੰਧੂਰਾ ਸਿੰਘ, ਕੌਰ ਸਿੰਘ ਪੁੱਤਰ ਭਜਨ ਸਿੰਘ, ਕਾਲਾ ਸਿੰਘ ਪੁੱਤਰ ਗੁਰਪ੍ਰੀਤ ਸਿੰਘ, ਕਰਮ ਸਿੰਘ ਪੁੱਤਰ ਜਸਵੰਤ ਸਿੰਘ, ਗੁਰਮੇਲ ਸਿੰਘ ਪੁੱਤਰ ਬਚਨ ਸਿੰਘ, ਮਿੱਠਾ ਸਿੰਘ ਪੁੱਤਰ ਬਚਨ ਸਿੰਘ, ਕੇਵਲ ਸਿੰਘ ਪੁੱਤਰ ਬਚਨ ਸਿੰਘ, ਰਣਜੀਤ ਸਿੰਘ ਪੁੱਤਰ ਤਾਰਾ ਸਿੰਘ, ਭੋਲਾ ਸਿੰਘ ਪੁੱਤਰ ਅਜਮੇਰ ਸਿੰਘ, ਗੁਰਜੀਤ ਸਿੰਘ ਪੁੱਤਰ ਭੋਲਾ ਸਿੰਘ, ਜਸਪਾਲ ਸਿੰਘ ਪੁੱਤਰ ਗੁਰਵਿੰਦਰ ਸਿੰਘ, ਕੇਵਲ ਸਿੰਘ ਪੁੱਤਰ ਸ਼ੇਰ ਸਿੰਘ, ਪਰਮਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ, ਬੰਤ ਸਿੰਘ ਪੁੱਤਰ ਬੱਗੜ ਸਿੰਘ, ਜੱਗਾ ਸਿੰਘ ਪੁੱਤਰ ਬੰਤ ਸਿੰਘ, ਬਹਾਦਰ ਸਿੰਘ ਪੁੱਤਰ ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ, ਕਾਲਾ ਸਿੰਘ ਪੁੱਤਰ ਭੋਲਾ ਸਿੰਘ, ਬਹਾਦਰ ਸਿੰਘ ਪੁੱਤਰ ਨੇਕ ਸਿੰਘ ਅਤੇ ਬੂਟਾ ਸਿੰਘ ਪੁੱਤਰ ਭਗਤ ਸਿੰਘ ਸਮੇਤ 45 ਦੇ ਕਰੀਬ ਕਿਸਾਨਾਂ ਦੇ ਖੇਤਾਂ ਵਿੱਚੋਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਹੋਈਆਂ ਹਨ। ਜਿਸ ਕਾਰਨ ਵੱਡਾ ਨੁਕਸਾਨ ਹੋਇਆ ਹੈ। ਇਸ ਮੌਕੇ ਇਕੱਠੇ ਕਿਸਾਨਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਵੀ ਕਿਸਾਨਾਂ ਦੇ ਖੇਤਾਂ ਵਿੱਚੋਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲੇ ਚੋਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਜਿੱਥੇ ਮੋਟਰ ਕੇਵਲ ਤਾਰਾਂ ਚੋਰੀ ਹੋਈਆਂ ਹਨ, ਉੱਥੇ ਕਈ ਮੋਟਰਾਂ ਖਰਾਬ ਵੀ ਹੋ ਚੁੱਕੀਆਂ ਹਨ। ਮੋਟਰਾਂ ਬੰਦ ਹੋਣ ਕਾਰਨ ਫਸਲਾਂ ਨੂੰ ਪਾਣੀ ਨਹੀਂ ਮਿਲ ਰਿਹਾ ਅਤੇ ਫਸਲਾਂ ਵੀ ਖਰਾਬ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਚੋਰ ਨੇੜਲੇ ਪਿੰਡਾਂ ਦੇ ਜਾਪਦੇ ਹਨ। ਚੋਰਾਂ ਖਿਲਾਫ ਜਲਦ ਪੁਲਿਸ ਕਾਰਵਾਈ ਮੰਗ ਕੀਤੀ ਹੈ। ਇਸ ਮੌਕੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਜਥੇਬੰਦੀ ਦੇ ਬਲਾਕ ਆਗੂ ਮਨਪ੍ਰੀਤ ਸਿੰਘ ਮਨੀ,ਪਿੰਡ ਜਥੇਬੰਦੀ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
ਕੀ ਕਹਿੰਦੇ ਹਨ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਐਸਐਚਓ
ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਐਸਐਚਓ ਰੇਣੂ ਪਰੋਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਵੱਲੋਂ ਖੇਤਾਂ ਵਿੱਚ ਮੋਟਰ ਕੇਵਲ ਤਾਰ ਚੋਰੀ ਦੀ ਸ਼ਿਕਾਇਤ ਮਿਲੀ ਸੀ । ਕਿਸਾਨਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਡੁੰਗਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਚੋਰਾਂ ਦੀ ਭਾਲ ਕਰਕੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Posted inਬਰਨਾਲਾ