– ਸੀਵਰੇਜ ਸਮੱਸਿਆ ਵਾਲੇ ਇਲਾਕਿਆਂ ਵਿਚ ਪਹਿਲ ਦੇ ਆਧਾਰ ’ਤੇ ਮਸਲਾ ਹੱਲ ਕੀਤਾ ਜਾਵੇਗਾ : ਹਰਿੰਦਰ ਸਿੰਘ ਧਾਲੀਵਾਲ
ਬਰਨਾਲਾ, 1 ਅਗਸਤ (ਰਵਿੰਦਰ ਸ਼ਰਮਾ) : ਬੀਤੇ ਦਿਨਾਂ ਦੌਰਾਨ ‘ਅਦਾਰਾ ਪੰਜਾਬ ਨਿਊਜ਼ ਐਂਡ ਵਿਊਜ਼’ ਵੱਲੋਂ ਬਰਨਾਲਾ ਸ਼ਹਿਰ ਦੇ ਵੱਖ ਵੱਖੇ ਖੇਤਰਾਂ ’ਚ ਸੀਵਰੇਜ ਸਮੱਸਿਆ ਨੂੰ ਲੈ ਕੇ ਲਗਾਤਾਰ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ, ਜਿਸ ਤਹਿਤ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਸੀਵਰੇਜ ਸਮੱਸਿਆ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ, ਉੱਥੇ ਹੀ ਹੁਣ ਸੱਤਾਧਿਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਹਰਿੰਦਰ ਸਿੰਘ ਧਾਲੀਵਾਲ ਵੀ ਇਸ ਸਮੱਸਿਆ ਨੂੰ ਲੈ ਕੇ ਪੱਬਾਂ ਭਾਰ ਹੋਏ ਹਨ। ਗੱਲਬਾਤ ਕਰਦਿਆਂ ਹਰਿੰਦਰ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਬਰਨਾਲਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹਈਆ ਕਰਾਉਣ ਅਤੇ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਵਾਸਤੇ ਯਤਨ ਕੀਤੇ ਜਾ ਰਹੇ ਹਨ। ਸ਼ਹਿਰ ’ਚ ਸੀਵਰੇਜ ਅਤੇ ਜਲ ਸਪਲਾਈ ਦੇ ਮਸਲਿਆਂ ਬਾਰੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਮੱਸਿਆ ਵਾਲੇ ਇਲਾਕਿਆਂ ਜਿਵੇਂ ਸੇਖਾ ਰੋਡ, ਰਾਹੀਂ ਬਸਤੀ ਅਤੇ ਹੋਰ ਇਲਾਕਿਆਂ ਵਿਚ ਮਸਲਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਕਿਹਾ ਹੈ। ਹੋਰ ਜਿਹੜੇ ਵੀ ਇਲਾਕੇ ਹਨ ਉਹਨਾਂ ਦਾ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ। ਓਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਆਉਂਦੀ ਸੀਵਰੇਜ ਓਵਰ ਫਲੋਅ ਦੇ ਮਸਲੇ ਦੇ ਪੱਕੇ ਹੱਲ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਵਾਸਤੇ ਗਲੀਆਂ ਵਿੱਚ ਡੀ ਸਿਲਟਿੰਗ ਲਈ ਟੈਂਡਰ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਕਿਹਾ ਹੈ। ਇਸ ਤੋਂ ਇਲਾਵਾ ਜਿਨ੍ਇਲਾਕਿਆਂ ਵਿਚ ਜਲ ਸਪਲਾਈ ਦੀਆਂ ਲਾਈਨਾਂ ਬਦਲੀਆਂ ਜਾਣੀਆਂ ਹਨ, ਓਨ੍ਹਾਂ ਦਾ ਐਸਟੀਮੇਟ ਤਿਆਰ ਕਰਨ ਅਤੇ ਲੋਕਾਂ ਦੀਆਂ ਜਲ ਸਪਲਾਈ ਅਤੇ ਸੀਵਰੇਜ ਬਾਰੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਬੇੜਾ ਕਰਨ ਤੇ ਵੀ ਜ਼ੋਰ ਦਿੱਤਾ ਗਿਆ ਹੈ। ਐਕਸੀਅਨ ਜਲ ਸਪਲਾਈ ਅਤੇ ਸੀਵਰੇਜ ਬੋਰਡ ਐੱਸ ਐੱਸ ਢਿੱਲੋਂ ਨੇ ਵਿਸ਼ਵਾਸ ਦਿਵਾਇਆ ਕਿ ਸਾਰਾ ਕੰਮ ਤੇਜ਼ੀ ਨਾਲ ਕੀਤਾ ਜਾਵੇਗਾ। ਓਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਦੇ ਕਰਮਚਾਰੀਆਂ ਦੀ ਪਿਛਲੇ ਦਿਨੀਂ ਹੜਤਾਲ ਕਰਨ ਇਹ ਮਸਲਾ ਵਧ ਗਿਆ ਪਰ ਹੁਣ ਸਫ਼ਾਈ ਦਾ ਕੰਮ ਲਗਾਤਾਰ ਚੱਲ ਰਿਹਾ ਹੈ।

Posted inਬਰਨਾਲਾ