Posted inਬਰਨਾਲਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 2 ਬੱਸਾਂ ਜ਼ਬਤ Posted by overwhelmpharma@yahoo.co.in Feb 24, 2025 ਬਰਨਾਲਾ, 24 ਫਰਵਰੀ (ਰਵਿੰਦਰ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਆਈ. ਏ. ਐਸ ਦੀ ਰਹਿਨੁਮਾਈ ਹੇਠ ਅਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਐਸ.ਐਸ ਇੰਟਰਨੈਸ਼ਨਲ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 2 ਸਕੂਲੀ ਬੱਸਾਂ ਜੋ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਨੂੰ ਜ਼ਬਤ ਕੀਤਾ ਗਿਆ ਅਤੇ 1 ਸਕੂਲ ਵੈਨ ਦਾ ਚਲਾਨ ਕੱਟਿਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਮੁੱਢਲੀ ਸਹਇਤਾ ਬਾਕਸ, ਮਹਿਲਾ ਕੰਡਕਟਰ, ਅੱਗ ਬੁਝਾਉ ਯੰਤਰ, ਲਾਇਸੈਂਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਬਾਲ ਸੁਰੱਖਿਆ ਅਫ਼ਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਟੀਮ ਨਾਲ ਮਿਲ ਕੇ ਸਕੂਲੀ ਵੈਨਾਂ ਦੀ ਚੈਕਿੰਗ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ । ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ਼੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਟ੍ਰਰਾਂਸਪੋਰਟ ਵਿਭਾਗ ਵੱਲੋਂ ਏ.ਐਸ.ਆਈ ਗੁਰਚਰਨ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਹਵਲਦਾਰ ਬਲਵੀਰ ਸਿੰਘ, ਹਵਲਦਾਰ ਜਗਤਾਰ ਸਿੰਘ ਸਮੇਤ ਟੀਮ ਸ਼ਾਮਿਲ ਸਨ। Post navigation Previous Post ਆਮ ਆਦਮੀ ਪਾਰਟੀ ਦੀ ਵੱਡੀ ਚਾਲ ਭਾਜਪਾ ਨੇ ਕੀਤੀ ਨਕਾਮNext Postਡਿਪਟੀ ਕਮਿਸ਼ਨਰ ਤੇ ਐੱਸਡੀਐਮਜ਼ ਵਲੋਂ ਤਹਿਸੀਲਾਂ, ਸਬ ਤਹਿਸੀਲਾਂ ’ਚ ਚੈਕਿੰਗ