Posted inਬਰਨਾਲਾ ਡਿਪਟੀ ਕਮਿਸ਼ਨਰ ਤੇ ਐੱਸਡੀਐਮਜ਼ ਵਲੋਂ ਤਹਿਸੀਲਾਂ, ਸਬ ਤਹਿਸੀਲਾਂ ’ਚ ਚੈਕਿੰਗ Posted by overwhelmpharma@yahoo.co.in Feb 24, 2025 – ਲੋਕਾਂ ਨੂੰ ਖੱਜਲ-ਖੁਆਰੀ ਰਹਿਤ ਅਤੇ ਸਮਾਂਬੱਧ ਸੇਵਾਵਾਂ ਬਣਾਈਆਂ ਜਾ ਰਹੀਆਂ ਹਨ ਯਕੀਨੀ : ਡੀ.ਸੀ. ਪੂਨਮਦੀਪ ਕੌਰ ਬਰਨਾਲਾ, 24 ਫਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਜਿਸਟਰੀਆਂ ਦੇ ਕੰਮ ਅਤੇ ਜ਼ਮੀਨੀ ਪੱਧਰ ‘ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਖੱਜਲ – ਖੁਆਰੀ ਤੋਂ ਬਚਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਵਧੀਕ ਮੁੱਖ ਸਕੱਤਰ (ਮਾਲ) ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਅਤੇ ਉਪ ਮੰਡਲ ਮੈਜਿਸਟਰੇਟਾਂ ਵਲੋਂ ਵੱਖ ਵੱਖ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਲੋਂ ਬਰਨਾਲਾ ਤਹਿਸੀਲ ਕੰਪਲੈਕਸ ਵਿੱਚ ਸਥਿਤ ਸਬ ਰਜਿਸਟਰਾਰ ਦਫ਼ਤਰ ਵਿੱਚ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਿੱਥੇ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ, ਓਥੇ ਕੰਮ ਕਰਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਸੇਵਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾ ਸਕਣ। ਇਸੇ ਤਰ੍ਹਾਂ ਐੱਸ.ਡੀ.ਐੱਮ. ਬਰਨਾਲਾ ਗੁਰਬੀਰ ਸਿੰਘ ਕੋਹਲੀ ਨੇ ਸਬ ਤਹਿਸੀਲ ਧਨੌਲਾ, ਐੱਸ.ਡੀ.ਐੱਮ. ਤਪਾ ਰਿਸ਼ਭ ਬਾਂਸਲ ਨੇ ਤਹਿਸੀਲ ਤਪਾ, ਐੱਸ.ਡੀ.ਐੱਮ. ਮਹਿਲ ਕਲਾਂ ਹਰਕੰਵਲਜੀਤ ਸਿੰਘ ਨੇ ਤਹਿਸੀਲ ਮਹਿਲ ਕਲਾਂ ਵਿੱਚ ਅਚਨਚੇਤ ਨਿਰੀਖਣ ਕੀਤਾ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ–ਨਿਰਦੇਸ਼ ਜਾਰੀ ਕੀਤੇ। Post navigation Previous Post ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 2 ਬੱਸਾਂ ਜ਼ਬਤNext Postਬਰਨਾਲਾ ’ਚ ਨਿੱਜੀ ਹਸਪਤਾਲਾਂ ਅੱਗੇ ਟ੍ਰੈਫ਼ਿਕ ਜਾਮ, ਲੋਕ ਪਰੇਸ਼ਾਨ