ਬਠਿੰਡਾ, 4 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਸਕੀਮ ਖਿਲਾਫ ਅੱਜ ਬਠਿੰਡਾ ਡੀਸੀ ਦਫਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਗਿਆ। ਧਰਨੇ ਦੀ ਸਮਾਪਤੀ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਜਦੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਤਾਂ ਅਚਾਨਕ ਉਹਨਾਂ ਨੂੰ ਚੱਕਰ ਆ ਗਿਆ ਤੇ ਉਹ ਥੱਲੇ ਡਿੱਗ ਪਏ ਪਰੰਤੂ ਪਿੱਛੇ ਖੜੇ ਉਹਨਾਂ ਦੇ ਨਜ਼ਦੀਕੀ ਸਾਥੀ ਹਰਿੰਦਰ ਸਿੰਘ ਹਿੰਦਾ ਮਹਿਰਾਜ ਅਤੇ ਹੋਰ ਅਕਾਲੀ ਵਰਕਰਾਂ ਨੇ ਤੁਰੰਤ ਸੰਭਾਲਿਆ ਅਤੇ ਗੱਡੀ ਲਿਆ ਕੇ ਤੁਰੰਤ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਚੈੱਕ ਅਪ ਦੌਰਾਨ ਡਾਕਟਰ ਵੱਲੋਂ ਉਹਨਾਂ ਨੂੰ ਮੁਢਲੀ ਸਹਾਇਤਾ ਦਿੱਤੀ ਗਈ ਅਤੇ ਆਰਾਮ ਕਰਨ ਦੀ ਸਲਾਹ ਦਿੱਤੀ, ਜਿਸ ਕਰਕੇ ਸਿਕੰਦਰ ਸਿੰਘ ਮਲੂਕਾ ਦੇ ਸਾਥੀ ਉਹਨਾਂ ਨੂੰ ਲੈ ਕੇ ਪਿੰਡ ਵੱਲ ਰਵਾਨਾ ਹੋ ਗਏ ਤੇ ਹੁਣ ਉਹਨਾਂ ਦੀ ਸਿਹਤ ਵਿੱਚ ਕੁਝ ਸੁਧਾਰ ਦੱਸਿਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨਜ਼ਦੀਕੀ ਸਾਥੀ ਹਰਿੰਦਰ ਸਿੰਘ ਹਿੰਦਾ ਮਹਿਰਾਜ ਨੇ ਦੱਸਿਆ ਕਿ ਸਾਬਕਾ ਮੰਤਰੀ ਮਲੂਕਾ ਦੀ ਸਿਹਤ ਵਿੱਚ ਸੁਧਾਰ ਹੈ ਅਤੇ ਉਹ ਬਠਿੰਡਾ ਧਰਨੇ ਤੋਂ ਪਿੰਡ ਵੱਲ ਰਵਾਨਾ ਹੋ ਗਏ ਹਨ ਅਤੇ ਡਾਕਟਰ ਵੱਲੋਂ ਉਹਨਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਉਹਨਾਂ ਦੱਸਿਆ ਕਿ ਮਲੂਕਾ ਸਾਬ ਦੇ ਦੱਸਣ ਮੁਤਾਬਕ ਧਰਨੇ ਵਿੱਚ ਅਚਾਨਕ ਘਬਰਾਹਟ ਹੋਣ ਕਰਕੇ ਉਹਨਾਂ ਦੀ ਸਿਹਤ ਵਿਗੜ ਗਈ ਪਰ ਹੁਣ ਉਹ ਠੀਕ ਹਨ।

Posted inਬਠਿੰਡਾ