ਬਰਨਾਲਾ, 4 ਅਗਸਤ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਅੰਦਰ ਕਾਂਗਰਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਲਕਾ ਬਰਨਾਲਾ ਤੋਂ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਲੋਕ ਲਗਾਤਾਰ ਕਾਂਗਰਸ ’ਚ ਸ਼ਮੂਲੀਅਤ ਕਰ ਰਹੇ ਹਨ। ਇਸੇ ਲੜੀ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਠੁੱਲੀਵਾਲ ਵਿਚ ਰੱਖੇ ਇਕ ਸਮਾਰੋਹ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਵਿਚ ਵਰਕਰ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਹਲਕਾ ਮਹਿਲ ਕਲਾਂ ਦੀ ਕੋਆਰਡੀਨੇਟਰ ਪ੍ਰਿਤਪਾਲ ਕੌਰ ਬਡਲਾ, ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ ਭੋਲਾ ਦੀ ਹਾਜ਼ਰੀ ਅਤੇ ਪ੍ਰੇਰਣਾ ਹੇਠ ਹੋਇਆ। ਇਸ ਮੌਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਵਰਕਰ ਲਖਬੀਰ ਸਿੰਘ ਲੱਖੂ, ਜਗਪਾਲ ਸਿੰਘ, ਚਮਕੌਰ ਸਿੰਘ, ਹਰਦੀਪ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਸਿੰਘ, ਸਿਮਰਪਾਲ ਸਿੰਘ, ਜਸਵਿੰਦਰ ਸਿੰਘ, ਨਾਹਰ ਸਿੰਘ, ਹਰਪ੍ਰੀਤ ਸਿੰਘ, ਬਲਵੀਰ ਸਿੰਘ, ਕੰਵਰਪਾਲ ਸਿੰਘ, ਬੱਬੂ ਸਿੰਘ, ਹਾਕਮ ਸਿੰਘ, ਸੰਦੀਪ ਸਿੰਘ, ਭੋਲਾ ਸਿੰਘ, ਬੂਟਾ ਸਿੰਘ, ਕਾਲਾ ਸਿੰਘ, ਬੀਰ ਸਿੰਘ ਆਦਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨਵੇਂ ਆਏ ਵਰਕਰਾਂ ਨੂੰ ਪੂਰਾ ਮਾਣ, ਸਤਿਕਾਰ ਅਤੇ ਜ਼ਿੰਮੇਵਾਰੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ, ਕਰਜ਼ਿਆਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ, ਜਿਸ ਦੇ ਚਲਦੇ ਲੋਕ ਕਾਂਗਰਸ ਵੱਲ ਆਕਰਸ਼ਿਤ ਹੋ ਰਹੇ ਹਨ। ਇਸ ਮੌਕੇ ਹਲਕਾ ਕੋਆਰਡੀਨੇਟਡ ਮੈਡਮ ਪ੍ਰਿਤਪਾਲ ਕੌਰ ਬਡਲਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਲੋਕਾਂ ਦੀ ਉਮੀਦ ਬਣ ਕੇ ਉਭਰੇਗੀ ਅਤੇ ਪੰਜਾਬ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਇਸ ਮੌਕੇ ਵਰਕਰਾਂ ਵੱਲੋਂ ਲਖਬੀਰ ਸਿੰਘ ਲੱਖੂ ਨੂੰ ਪਿੰਡ ਠੁੱਲੀਵਾਲ ਕਾਂਗਰਸ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਯੂਥ ਕਾਂਗਰਸ ਪੰਜਾਬ ਦੇ ਸੀਨੀਅਰ ਆਗੂ ਬੰਨੀ ਖਹਿਰਾ, ਐਡਵੋਕੇਟ ਜਸਬੀਰ ਸਿੰਘ ਖੇੜੀ, ਗੁਰਮੇਲ ਸਿੰਘ ਮੌੜ, ਅਮਰਜੀਤ ਸਿੰਘ ਮਹਿਲ ਕਲਾਂ, ਬਲਵੰਤ ਰਾਏ ਸ਼ਰਮਾ ਆਦਿ ਨੇ ਨਵੇਂ ਪ੍ਰਧਾਨ ਨੂੰ ਵਧਾਈ ਦਿੱਤੀ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਰਾਮ ਸਿੰਘ ਬਾਠ, ਰਾਜੂ ਖਾਨ ਠੁੱਲੀਵਾਲ, ਕੇਵਲ ਸਿੰਘ ਸਿਵੀਆ, ਨੰਬਰਦਾਰ ਡਾ. ਸੁਖਵਿੰਦਰ ਸਿੰਘ, ਰਾਜਵਿੰਦਰ ਸਿੰਘ ਢੀਂਡਸਾ (ਕਲਾਲਾ), ਨੰਬਰਦਾਰ ਮਨਜਿੰਦਰ ਸਿੰਘ(ਮਨਾਲ) ਆਦਿ ਸ਼ਾਮਲ ਸਨ।

Posted inUncategorized ਬਰਨਾਲਾ ਰਾਜਨੀਤੀ