ਜਲੰਧਰ, 8 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਅਲਟੀਮੇਟਮ ਮੁਤਾਬਕ ਸ਼ੁੱਕਰਵਾਰ ਬਾਅਦ ਦੁਪਹਿਰ ਚੱਕਾ ਜਾਮ ਕਰ ਦਿੱਤਾ ਗਿਆ। ਹਾਲਾਂਕਿ, ਕੁਝ ਹੀ ਦੇਰ ਬਾਅਦ ਪੰਜਾਬ ਸਰਕਾਰ ਵੱਲੋਂ ਟੈਂਡਰ ਡਿਲੇਅ ਦਾ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਤੋਂ ਬਾਅਦ ਹੜਤਾਲ 13 ਅਗਸਤ ਤਕ ਮੁਲਤਵੀ ਕਰ ਦਿੱਤੀ ਗਈ। ਰਅਸਲ, ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਨੇ ਇਕ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ ਜਥੇਬੰਦੀ ਦੇ ਸੰਘਰਸ਼ ਨੂੰ ਵੇਖਦਿਆਂ ਹੋਇਆਂ ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਸਰਕਾਰ ਵੱਲੋਂ ਡਿਲੇਅ ਕਰ ਦਿੱਤਾ ਗਿਆ ਹੈ ਤੇ ਬਜਟ ਰਿਲੀਜ਼ ਕਰ ਦਿੱਤਾ ਗਿਆ ਹੈ। ਉਪਰੰਤ ਜਥੇਬੰਦੀ ਦੀਆਂ ਮੰਗਾ ਦੇ ਹੱਲ ਲਈ 13 ਅਗਸਤ ਨੂੰ ਮੀਟਿੰਗ ਫਿਕਸ ਕੀਤੀ ਗਈ ਹੈ। ਸੋ, ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤਰੁੰਤ ਹੜਤਾਲ ਸਮੇਤ ਐਕਸ਼ਨਾਂ ਨੂੰ ਮੁਲਤਵੀ ਕੀਤਾ ਜਾਦਾ ਹੈ। ਜੇਕਰ 13 ਅਗਸਤ ਨੂੰ ਮੰਗਾਂ ਦਾ ਹੱਲ ਨਾ ਕੀਤਾ ਤਾਂ 14 ਅਗਸਤ ਨੂੰ ਪਹਿਲੇ ਟਾਈਮ ਤੋਂ ਹੜਤਾਲ ਸਮੇਤ 15 ਅਗਸਤ ਨੂੰ ਗੁਲਾਮੀ ਦਿਵਸ ਮਨਾਉਂਦਿਆਂ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ ਨੂੰ ਸਵਾਲ ਜਵਾਬ ਕੀਤੇ ਜਾਣਗੇ।
