ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ‘‘ਬਾਜਵਾ ਜੀ ਦਾ ਭਾਜਪਾ ’ਚ ਜਾਣਾ ਲਗਭਗ ਤੈਅ ਹੈ। ਉਨ੍ਹਾਂ ਨੇ ਭਾਜਪਾ ਵਿੱਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ।- ਮੈਂ ਰਾਹੁਲ ਗਾਂਧੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਪ੍ਰਤਾਪ ਬਾਜਵਾ ਨੂੰ ਪੁੱਛਣ ਕਿ ਉਹ ਕੁਝ ਦਿਨ ਪਹਿਲਾਂ ਬੰਗਲੌਰ ਕੀ ਕਰਨ ਗਏ ਸਨ ਅਤੇ ਬਾਜਵਾ ਨੇ ਭਾਜਪਾ ਦੇ ਕਿਹੜੇ ਵੱਡੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ।

