ਚੰਡੀਗੜ੍ਹ, 11 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇਕ ਹੋਰ ਫ਼ੈਸਲੇ ’ਤੇ ਯੂ ਟਰਨ ਲੈ ਲਿਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਹੁਣ ਸਰਕਾਰ ਨੇ ਵਾਪਸ ਲੈ ਲਿਆ ਹੈ। ਸਰਕਾਰ ਵੱਲੋਂ ਲਿਆਂਦੀ ਗਈ ਨੀਤੀ ਦਾ ਲਗਾਤਾਰ ਵੱਡੀ ਪੱਧਰ ਉਤੇ ਵਿਰੋਧ ਹੋ ਰਿਹਾ ਸੀ, ਹੁਣ ਸਰਕਾਰ ਨੇ ਇਸ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਜਾਰੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਲਗਾਤਾਰ ਇਸ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਨੀਤੀ ਦੇ ਵਿਰੋਧ ਵਿੱਚ ਹਾਈਕੋਰਟ ਵਿੱਚ ਵੀ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਉਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ਤੇ 10 ਸਤੰਬਰ ਤੱਕ ਰੋਕ ਲਗਾਈ ਹੋਈ ਹੈ।

Posted inਚੰਡੀਗੜ੍ਹ